17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਨਜਿੰਦਰ ਸਿੰਘ ਸਿਰਸਾ ਵਲੋਂ ਛੱਠ ਪੂਜਾ ਦੀ ਤਿਆਰੀਆਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 23-10-2025
ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਵੱਲੋਂ ਛੱਠ ਪੂਜਾ ਦੀਆਂ ਤਿਆਰੀਆਂ ਵੱਡੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਯਮੁਨਾ ਨਦੀ ਦੇ ਹਾਥੀ ਘਾਟ ਪੁੱਜੇ | ਯਮੁਨਾ ਨਦੀ 'ਤੇ ਛੱਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਸਿਰਸਾ ਨੇ ਯਮੁਨਾ ਵਿਚੋਂ ਗਾਰੇ ਅਤੇ ਮਿੱਟੀ ਹਟਾਉਣ ਦੀ ਸ਼ੁਰੂਆਤ ਕੀਤੀ | ਸਿਰਸਾ ਨੇ ਖ਼ੁਦ ਆਪਣੇ ਹੱਥਾਂ ਨਾਲ ਗਾਰੇ ਤੇ ਮਿੱਟੀ ਹਟਾਉਣ ਦਾ ਕੰਮ ਕੀਤਾ ¢ ਮੀਡੀਆ ਨਾਲ ਗੱਲਬਾਤ ਦੌਰਾਨ ਸ. ਸਿਰਸਾ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸਾਰੇ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਯਮੁਨਾ ਦੇ ਘਾਟਾਂ 'ਤੇ ਜਾ ਕੇ ਸਾਫ਼ ਸਫ਼ਾਈ ਦਾ ਕੰਮ ਆਪ ਸ਼ੁਰੂ ਕਰਵਾਉਣ ਤੇ ਆਪਣੇ ਨਿਗਰਾਨੀ ਹੇਠ ਕਰਵਾਉਣ | ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਲੋਕਾਂ ਦੀ ਆਸਥਾ ਦਾ ਪੂਰਾ ਧਿਆਨ ਰੱਖੇਗੀ ਅਤੇ ਸਰਕਾਰ ਵੱਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ¢

Ad Position 22
No active advertisement
ਪਿਛਲੀ ਖ਼ਬਰ ਸਿੱਖ ਜੱਜ ਨੂੰ ਵੱਕਾਰੀ ਅੰਤਰਰਾਸ਼ਟਰੀ ਸਨਮਾਨ ਮਿਲਿਆ ਅਗਲੀ ਖ਼ਬਰ ਸਰਬ ਸਾਂਝਾ ਸੱਭਿਆਚਾਰਕ ਮੰਚ ਨੇ ਬੰਦੀ ਛੋੜ ਦਿਵਸ ਮਨਾਇਆ <br/>
Ad Position 24