17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਛੱਠ ਪੂਜਾ ਨੂੰ ਲੈ ਕੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਐਲਾਨ, ਦਿੱਲੀ 'ਚ ਬਣਨਗੇ ਮਾਡਲ ਛੱਠ ਘਾਟ

Ad Position 21
No active advertisement
ਅਜੀਤ ਡੈਸਕ 23-10-2025
ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਛੱਠ ਪੂਜਾ ਦੀਆਂ ਤਿਆਰੀਆਂ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ ¢ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਸੀ.ਐੱਮ. ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਛੱਠ ਪੂਜਾ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਤਿਆਰੀ ਕਰ ਰਹੀ ਹੈ | ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਛੱਠ ਪੂਜਾ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ ¢ ਉਨ੍ਹਾਂ ਅੱਗੇ ਦੱਸਿਆ ਕਿ ਦਿੱਲੀ ਵਿੱਚ ਛੱਠ ਪੂਜਾ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ¢ ਪੱਲਾ ਤੋਂ ਕਾਲਿੰਦੀ ਤੱਕ, 17 ਪੁਆਇੰਟ ਸਥਾਪਤ ਕੀਤੇ ਗਏ ਹਨ ਜਿੱਥੇ ਮਾਡਲ ਛੱਠ ਘਾਟ ਬਣਾਏ ਜਾ ਰਹੇ ਹਨ, ਜਿਸ ਨਾਲ ਸ਼ਰਧਾਲੂ ਛੱਠ ਪੂਜਾ ਕਰ ਸਕਦੇ ਹਨ ¢ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਮਾਡਲ ਛੱਠ ਘਾਟ ਬਣਾਇਆ ਜਾਵੇਗਾ ¢ ਛੱਠ ਸ਼ਰਧਾਲੂਆਂ ਲਈ ਸਵਾਗਤ ਗੇਟ ਬਣਾਏ ਜਾਣਗੇ ਤੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ ¢ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸਵੇਰੇ ਜਲਦੀ ਪ੍ਰਾਰਥਨਾ ਕਰਨ ਜਾਣ ਵਾਲੇ ਛੱਠ ਸ਼ਰਧਾਲੂਆਂ ਲਈ ਚਾਹ ਤੇ ਪਾਣੀ ਦਾ ਪ੍ਰਬੰਧ ਕਰੇਗੀ ¢ ਇਸ ਦੇ ਨਾਲ ਹੀ ਡਾਕਟਰੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ ¢ ਮੁੱਖ ਮੰਤਰੀ ਰੇਖਾ ਗੁਪਤਾ ਨੇ ਇਹ ਵੀ ਕਿਹਾ ਕਿ ਪਿਛਲੀ ਸਰਕਾਰ 2021 ਵਿਚ ਯਮੁਨਾ 'ਤੇ ਛੱਠ ਮਨਾਉਣ ਗਏ ਲੋਕਾਂ ਵਿਰੁੱਧ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਾਪਸ ਲੈ ਲਵੇਗੀ | ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੰਕੜਿਆਂ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਪਿਛਲੀ ਵਾਰੀ ਦੇ ਮੁਕਾਬਲੇ ਇਸ ਵਾਰੀ ਪ੍ਰਦੂਸ਼ਣ ਘਟਿਆ ਹੈ ¢
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਏਅਰ ਪਿਊਰੀਫਾਇਰ ਮਾਮਲੇ ਨੂੰ ਲੈ ਕੇ ਰੇਖਾ ਗੁਪਤਾ ਸਰਕਾਰ 'ਤੇ ਹਮਲਾ ਅਗਲੀ ਖ਼ਬਰ ਸਿੱਖ ਜੱਜ ਨੂੰ ਵੱਕਾਰੀ ਅੰਤਰਰਾਸ਼ਟਰੀ ਸਨਮਾਨ ਮਿਲਿਆ
Ad Position 24