18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਐਮ.ਬੀ.ਏ. ਵਿਦਿਆਰਥੀ ਨੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਤੋਂ ਰੋਕੇ ਜਾਣ 'ਤੇ ਲਿਆ ਫਾਹਾ <br/>

Ad Position 21
No active advertisement
ਅਜੀਤ ਡੈਸਕ 07-11-2025
ਨਵੀਂ ਦਿੱਲੀ, 6 ਨਵੰਬਰ (ਮਿਸਰਦੀਪ ਭਾਟੀਆ)-ਦਿੱਲੀ ਦੇ ਵਿਕਾਸ ਨਗਰ ਇਲਾਕੇ 'ਚ ਐਮ.ਬੀ.ਏ. ਦੇ ਇਕ ਵਿਦਿਆਰਥੀ ਨੇ ਆਪਣੇ ਘਰ ਵਿਚ ਕਥਿਤ ਤੌਰ 'ਤੇ ਫਾਹਾ ਲੈ ਲਿਆ ਕਿਉਂਕਿ ਉਸ ਦੇ ਇਕ ਰਿਸ਼ਤੇਦਾਰ ਨੇ ਉਸ ਨੂੰ ਮੋਬਾਈਲ ਫ਼ੋਨ ਵਿਚ ਰੁੱਝੇ ਰਹਿਣ ਦੀ ਬਿਜਾਏ ਪੜ੍ਹਾਈ 'ਤੇ ਧਿਆਨ ਦੇਣ ਲਈ ਕਿਹਾ ਸੀ | ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ | ਪੁਲਿਸ ਦੇ ਅਨੁਸਾਰ ਸਾਗਰਪੁਰ ਦੇ ਆਈ.ਆਈ.ਟੀ.ਐਮ. ਕਾਲਜ ਦੇ 20 ਸਾਲਾ ਵਿਦਿਆਰਥੀ ਨੇ ਮੰਗਲਵਾਰ ਨੂੰ ਦੁਪੱਟੇ ਦੀ ਵਰਤੋਂ ਕਰਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ | ਪੁਲਿਸ ਨੇ ਦੱਸਿਆ ਕਿ ਇਸ ਇਲਾਕੇ ਵਿਚ ਹੀ ਇਕ ਹੋਰ ਘਟਨਾ ਵਿਚ 17 ਸਾਲ ਦੀ ਇਕ ਲੜਕੀ ਨੇ ਕਥਿਤ ਤੌਰ 'ਤੇ ਤਾਰਪੀਨ ਦੀ ਵਰਤੋਂ ਕਰਕੇ ਖੁਦ ਨੂੰ ਅੱਗ ਲਗਾ ਲਈ | ਪੁਲਿਸ ਅਨੁਸਾਰ ਹੁਣ ਤੱਕ ਦੋਵਾਂ ਮਾਮਲਿਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਦਾ ਸ਼ੱਕ ਨਹੀਂ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਸ ਦੀ ਭੈਣ ਨੇ ਉਸ ਨੂੰ ਸੜਦੇ ਹੋਏ ਦੇਖਿਆ ਅਤੇ ਉਸ ਨੂੰ ਰਾਠੀ ਹਸਪਤਾਲ ਲੈ ਗਈ ਉਥੋਂ ਉਸ ਨੰ ਏਮਜ਼ ਰੈਫਰ ਕਰ ਦਿੱਤਾ ਗਿਆ | ਪੁਲਿਸ ਨੇ ਦੱਸਿਆ ਕਿ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ ਅਤੇ ਅਜੇ ਤੱਕ ਕਿਸੇ ਗੜਬੜੀ ਦਾ ਸ਼ੱਕ ਨਹੀਂ ਹੈ | ਉਸ ਦੇ ਪਰਿਵਾਰ ਦੇ ਮੈਂਬਰਾਂ, ਗੁਆਂਢੀਆਂ ਅਤੇ ਸਕੂਲ ਅਧਿਆਪਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਗੌਧਨ ਮਹਾਂ ਸੰਘ ਵਲੋਂ ਸਿਖਰ ਸੰਮੇਲਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਈ-ਰਿਕਸ਼ਾ ਚਾਲਕ ਦੀ ਲਾਪ੍ਰਵਾਹੀ ਕਾਰਨ ਦੋ ਸਾਲ ਦੇ ਬੱਚੇ ਦੀ ਹੋਈ ਮੌਤ <br/>
Ad Position 24