18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਸ਼ਟਰੀ ਗੌਧਨ ਮਹਾਂ ਸੰਘ ਵਲੋਂ ਸਿਖਰ ਸੰਮੇਲਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 07-11-2025
ਨਵੀਂ ਦਿੱਲੀ, 6 ਨਵੰਬਰ (ਮਿਸਰਦੀਪ ਭਾਟੀਆ)-ਰਾਸ਼ਟਰੀ ਗੌਧਨ ਮਹਾਂ ਸੰਘ ਵਲੋਂ 5 ਨਵੰਬਰ ਤੋਂ 10 ਨਵੰਬਰ ਤੱਕ ਆਤਮ ਨਿਰਭਰ ਭਾਰਤ ਬਣਾਉਣ ਲਈ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ, ਨਵੀਂ ਦਿੱਲੀ ਵਿਚ ਇਕ ਵਿਚਾਰਾਤਮਿਕ ਅਹਿੰਸਕ ਅੰਦੋਲਨ ਚਲਾਇਆ ਜਾ ਰਿਹਾ ਹੈ | ਇਸ ਦਾ ਸ਼ੁਭਾਰੰਭ ਵਰਤਮਾਨ ਨਾਮਧਾਰੀ ਸਤਿਗੁਰੂ ਦਲੀਪ ਸਿੰਘ ਜੀ ਮਹਾਰਾਜ ਦੇ ਅਸ਼ੀਰਵਾਦ ਅਤੇ ਮਾਰਗਦਰਸ਼ਨ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਕੀਤਾ | ਇਸ ਸਮਾਗਮ ਦੀ ਪ੍ਰਧਾਨਗੀ ਸਤਿਗੁਰੂ ਦਲੀਪ ਸਿੰਘ ਜੀ ਮਹਾਰਾਜ ਦੀ ਪੁੱਤਰੀ ਜੀਵਨ ਕੌਰ ਨੇ ਕੀਤੀ | ਇਸ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਚੇਅਰਮੈਨ ਆਲੋਕ ਕੁਮਾਰ, ਨਵੀਂ ਦਿੱਲੀ ਤੋਂ ਲੋਕ ਸਭਾ ਮੈਂਬਰ ਬਾਂਸੁਰੀ ਸਵਰਾਜ, ਸਿਰਸਾ ਤੋਂ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਸਵਾਮੀ ਸੁਧਾਂਸ਼ੂ ਮਹਾਰਾਜ, ਸਤੀਸ਼ ਤਨੇਜਾ ਸਮੇਤ ਹੋਰ ਬਹੁਤ ਸਾਰੀਆਂ ਸਨਮਾਨਯੋਗ ਹਸਤੀਆਂ ਸ਼ਾਮਿਲ ਸਨ | ਰਾਸ਼ਟਰੀ ਗੌਧਨ ਮਹਾਂ ਸੰਘ ਵਲੋਂ ਕੀਤੇ ਜਾ ਰਹੇ ਇਸ ਪ੍ਰੋਗਰਾਮ ਵਿਚ ਨਾਮਧਾਰੀ ਸਿੱਖਾਂ ਵਲੋਂ ਵਿਸ਼ਵ ਸ਼ਾਂਤੀ ਅਤੇ ਗੌਧਨ ਲਈ ਹਵਨ ਯੱਗ ਵੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਫੋਟੋ ਫਰੇਮ ਗੋਦਾਮ ਵਿਚ ਭਿਆਨਕ ਅੱਗ ਹਾਦਸਾ, 20 ਲੱਖ ਰੁਪਏ ਦਾ ਨੁਕਸਾਨ ਅਗਲੀ ਖ਼ਬਰ ਐਮ.ਬੀ.ਏ. ਵਿਦਿਆਰਥੀ ਨੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਤੋਂ ਰੋਕੇ ਜਾਣ 'ਤੇ ਲਿਆ ਫਾਹਾ <br/>
Ad Position 24