18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹਿਲੀ ਪਾਤਸ਼ਾਹੀ ਜੀ. ਟੀ. ਰੋਡ ਪਾਣੀਪਤ ਵਿਖੇ ਬੱਚਿਆਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 07-11-2025
ਕਰਨਾਲ, 6 ਨਵੰਬਰ (ਗੁਰਮੀਤ ਸਿੰਘ ਸੱਗੂ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਪਾਣੀਪਤ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹਿਲੀ ਪਾਤਸ਼ਾਹੀ ਜੀ. ਟੀ. ਰੋਡ ਪਾਣੀਪਤ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਬੱਚਿਆਂ ਦਾ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਰਕਲ ਦੇ ਜਿਨ੍ਹਾਂ ਬੱਚਿਆਂ ਨੇ ਹਰਿਆਣਾ ਜ਼ੋਨ ਵਲੋਂ ਸਿੱਖ ਮਿਸ਼ਨਰੀ ਕਾਲਜ (ਰਜਿ.) ਹੈਡ ਆਫ਼ਿਸ ਵਲੋਂ ਕਰਵਾਏ ਗਏ ਇੰਟਰ ਜ਼ੋਨਲ ਮੁਕਾਬਲਿਆਂ 'ਚ ਹਿੱਸਾ ਲੈਂਦੇ ਹੋਏ ਸਥਾਨ ਹਾਸਿਲ ਕਰ ਹਰਿਆਣਾ ਜ਼ੋਨ ਦਾ ਮਾਨ ਵਧਾਇਆ ਸੀ, ਉਨ੍ਹਾਂ ਬੱਚਿਆਂ ਵਲੋਂ ਗੁਰੂ ਦੀਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ, ਲੈਕਚਰ ਅਤੇ ਕਵਿਤਾਵਾਂ ਰਾਹੀਂ ਨਿਹਾਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਜਿਨ੍ਹਾਂ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ, ਪਰ ਇੰਟਰ ਜ਼ੋਨਲ ਮੁਕਾਬਲੇ ਤੱਕ ਨਹੀਂ ਪਹੁੰਚ ਸਕੇ ਸੀ, ਉਨ੍ਹਾਂ ਸਭ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਦੋ-ਸਾਲਾ ਪੱਤਰ ਵਿਹਾਰ ਕੋਰਸ ਪੂਰਾ ਕਰਨ ਵਾਲੇ ਵੀਰ ਗੁਰਪ੍ਰੀਤ ਸਿੰਘ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਕਿ ਹੋਰ ਸੰਗਤਾਂ ਵੀ ਕੋਰਸ ਕਰਨ ਲਈ ਪ੍ਰੇਰਣਾ ਲੈ ਸਕਣ | ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪਾਣੀਪਤ ਤੋਂ ਮੈਂਬਰ ਮੋਹਨਜੀਤ ਸਿੰਘ ਨੇ ਉਚੇਚੇ ਤੌਰ 'ਤੇ ਸਮਾਗਮ ਦੀ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਚਾਤੁਰਮਾਸ ਦੀ ਸਮਾਪਤੀ ਤੋਂ ਬਾਅਦ ਜੈਨ ਸਾਧਵੀਆਂ ਨੇ ਟੋਹਾਣਾ ਵੱਲ ਯਾਤਰਾ ਰਵਾਨਾ ਅਗਲੀ ਖ਼ਬਰ ਸਪੈਸ਼ਲ ਡਿਟੈਕਟਿਵ ਯੂਨਿਟ ਨੇ ਪੁੰਡਰੀ ਹਾਊਸ ਫਾਇਰਿੰਗ ਮਾਮਲੇ 'ਚ ਇਕ ਮੁਲਜ਼ਮ ਕੀਤਾ ਗਿ੍ਫ਼ਤਾਰ
Ad Position 24