18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਨਾਰਾਇਣਗੜ੍ਹ, 6 ਨਵੰਬਰ (ਪੀ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਹਜ਼ੂਰੀ ਰਾਗੀ ਰਣਜੀਤ ਸਿੰਘ, ਮਲਕੀਤ ਸਿੰਘ, ਰਾਗੀ ਫਰਿੰਦਰ ਪਾਲ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਫਰਿੰਦਰ ਪਾਲ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਉਪਦੇਸ਼ਾਂ 'ਨਾਮ ਜਪੋ, ਕੀਰਤ ਕਰੋ ਅਤੇ ਵੰਡ ਕੇ ਛੱਕੋ' ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਦੀ ਸੰਗਤ ਕਰਨ ਦੇ ਨਾਲ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ ਤੇ ਜਦੋਂ ਗੁਰੂ ਦੀ ਕਿਰਪਾ ਹੁੰਦੀ ਹੈ ਤਾਂ ਗੁਰੂ ਦੀ ਕਿਰਪਾ ਨਾਲ ਉੱਚੀ ਆਤਮਿਕ ਅਵਸਥਾ ਮਿਲ ਜਾਂਦੀ ਹੈ ਤੇ ਉਸਦਾ ਸੁਕਾ ਕਾਠ ਹਰਾ ਹੋ ਜਾਂਦਾ ਹੈ | ਇਸ ਦੌਰਾਨ ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ ਦੀਆਂ ਸਾਖੀਆਂ ਸੁਣਾ ਕੇ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਨਾਮ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ-ਪਿਊਸ਼ ਗੁਪਤਾ ਅਗਲੀ ਖ਼ਬਰ ਚਾਤੁਰਮਾਸ ਦੀ ਸਮਾਪਤੀ ਤੋਂ ਬਾਅਦ ਜੈਨ ਸਾਧਵੀਆਂ ਨੇ ਟੋਹਾਣਾ ਵੱਲ ਯਾਤਰਾ ਰਵਾਨਾ
Ad Position 24