18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 07-11-2025
ਯਮੁਨਾਨਗਰ, 6 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਤੀਰਥਰਾਜ ਕਪਾਲ ਮੋਚਨ ਵਿਖੇ ਆਏ ਸ਼ਰਧਾਲੂਆਂ/ਤੀਰਥ ਯਾਤਰੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਰਵਿੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਨੇ ਉਨ੍ਹਾਂ ਨੂੰ ਸ਼ਾਲ ਭੇਟ ਕੀਤਾ ਅਤੇ ਇਸੇ ਤਰ੍ਹਾਂ ਡੇਰਾ ਬਾਬਾ ਲਾਲ ਦਾਸ ਦੇ ਮਹੰਤ ਨਿਰਮਲ ਦਾਸ ਨੇ ਵੀ ਉਨ੍ਹਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਤੋਂ ਬਾਅਦ ਉਨ੍ਹਾਂ ਨੇ ਗਊ ਬੱਚਾ ਘਾਟ ਵਿਖੇ ਪੂਜਾ ਵਿਚ ਹਿੱਸਾ ਲਿਆ | ਇਸ ਮੌਕੇ ਖੇਤੀਬਾੜੀ ਮੰਤਰੀ ਰਾਣਾ ਨੇ ਕਿਹਾ ਕਿ ਤਿਉਹਾਰ ਅਤੇ ਮੇਲੇ ਭਾਰਤੀ ਸੱਭਿਆਚਾਰ ਅਤੇ ਜੀਵਨ ਦਾ ਇਕ ਮਹੱਤਵਪੂਰਨ ਹਿੱਸਾ ਹਨ ਜੋ ਪ੍ਰਾਚੀਨ ਰੀਤੀ-ਰਿਵਾਜਾਂ, ਪਰੰਪਰਾਵਾਂ ਅਤੇ ਲੋਕ-ਕਥਾਵਾਂ ਨਾਲ ਡੂੰਘਾਈ ਨਾਲ ਜੁੜੇ ਹੋਏ ਹਨ | ਭਾਰਤ ਰਿਸ਼ੀ-ਮੁਨੀ, ਸੰਤ-ਨਬੀ, ਬਹਾਦਰ ਯੋਧਿਆਂ ਅਤੇ ਗੁਰੂਆਂ ਦੀ ਧਰਤੀ ਹੈ | ਉਨ੍ਹਾਂ ਕਿਹਾ ਕਿ ਰਿਸ਼ੀ-ਮੁਨੀਆਂ ਨੇ ਆਪਣੀ ਤਪੱਸਿਆ ਨਾਲ ਇਸ ਧਰਤੀ ਨੂੰ ਪਵਿੱਤਰ ਕੀਤਾ ਹੈ | ਇਸ ਧਰਤੀ ਦੇ ਇਕ ਹਿੱਸੇ, ਜਿਸਦਾ ਨਾਮ ਹਰੀ ਦੇ ਨਾਮ 'ਤੇ ਰੱਖਿਆ ਗਿਆ ਹੈ, ਨੂੰ ਹਰਿਆਣਾ ਕਿਹਾ ਜਾਂਦਾ ਹੈ ਅਤੇ ਹਰਿਆਣਾ ਦੇ ਬਿਲਾਸਪੁਰ ਦੀ ਧਰਤੀ ਨੂੰ ਮਹਾਰਿਸ਼ੀ ਵਿਆਸ ਦੇ ਕਾਰਜ ਦਾ ਸਥਾਨ ਮੰਨਿਆ ਜਾਂਦਾ ਹੈ, ਕਿਉਂਕਿ ਇਹ ਸਥਾਨ ਕਦੇ ਰਿਸ਼ੀ-ਮੁਨੀਆਂ ਲਈ ਤਪੱਸਿਆ ਸਥਾਨ ਵਜੋਂ ਜਾਣਿਆ ਜਾਂਦਾ ਸੀ | ਉਨ੍ਹਾਂ ਕਿਹਾ ਕਿ ਕਪਾਲ ਮੋਚਨ ਵਿਖੇ ਤਿੰਨ ਝੀਲਾਂ ਵਿਚ ਇਸ਼ਨਾਨ ਕਰਨ ਨਾਲ ਕਈ ਜਨਮਾਂ ਦੇ ਪਾਪ ਧੋਤੇ ਜਾਂਦੇ ਹਨ | ਰਿਨ ਮੋਚਨ ਝੀਲ ਵਿਚ ਇਸ਼ਨਾਨ ਕਰਨ ਨਾਲ ਮਨੁੱਖ ਸਾਰੇ ਕਰਜ਼ਿਆਂ ਤੋਂ ਮੁਕਤ ਹੋ ਜਾਂਦਾ ਹੈ ਅਤੇ ਸੂਰਜ ਕੁੰਡ ਝੀਲ ਵਿਚ ਇਸ਼ਨਾਨ ਕਰਨ ਨਾਲ ਮੁਕਤੀ ਮਿਲਦੀ ਹੈ |
ਇਸ ਮੌਕੇ ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ, ਬੀ. ਡੀ. ਪੀ. ਓ. ਸ਼ਿਆਮ ਲਾਲ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ, ਗਊ-ਬੱਚਾ ਮੰਦਰ ਦੇ ਪੁਜਾਰੀ ਅਤੇ ਸ਼ਰਧਾਲੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 12ਵੀਂ ਡਰੈਗਨ ਬੋਟ (ਕਿਸ਼ਤੀ) ਨੈਸ਼ਨਲ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਮਾਧਾਨ ਕੈਂਪ 'ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ-ਪਿਊਸ਼ ਗੁਪਤਾ
Ad Position 24