08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਆਏ ਨੌਜਵਾਨ ਨੂੰ ਪ੍ਰਬੰਧਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

Ad Position 21
No active advertisement
ਅਜੀਤ ਡੈਸਕ 29-12-2025
ਜਲੰਧਰ, 28 ਦਸੰਬਰ (ਐੱਮ. ਐੱਸ. ਲੋਹੀਆ)-ਸਥਾਨਕ ਅਵਤਾਰ ਨਗਰ ਰੋਡ 'ਤੇ ਸਥਿਤ ਗੁਰਦੁਆਰਾ ਆਸਾਪੂਰਨ ਸਾਹਿਬ 'ਚ ਬੀਤੀ ਰਾਤ ਇਕ ਨੌਜਵਾਨ ਨੇ ਦਾਖ਼ਲ ਹੋ ਕੇ ਅੰਦਰੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ | ਪ੍ਰਬੰਧਕਾਂ ਦੇ ਸੁਚੇਤ ਹੋਣ ਕਰਕੇ, ਨੌਜਵਾਨ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਨੌਜਵਾਨ ਨੇ ਕਬੂਲ ਕੀਤਾ ਕਿ ਉਸ ਨੇ ਗੁਰਦੁਆਰਾ ਸਾਹਿਬ 'ਚ ਲੱਗੇ ਵਿੰਡੋ ਏ.ਸੀ. ਨੂੰ ਧੱਕਾ ਮਾਰ ਕੇ ਅੰਦਰ ਸੁੱਟ ਦਿੱਤਾ ਅਤੇ ਫਿਰ ਉਸ ਰਸਤੇ 'ਚੋਂ ਗੁਰਦੁਆਰਾ ਸਾਹਿਬ 'ਚ ਚੋਰੀ ਕਰਨ ਦੇ ਇਰਾਦੇ ਨਾਲ ਦਾਖ਼ਲ ਹੋਇਆ ਸੀ | ਨੌਜਵਾਨ ਦੀ ਜਾਂਚ ਕੀਤੇ ਜਾਣ 'ਤੇ ਪ੍ਰਬੰਧਕਾਂ ਨੂੰ ਉਸ ਕੋਲੋਂ ਇਤਰਾਜ਼ਯੋਗ ਪਦਾਰਥ ਵੀ ਮਿਲੇ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਕੁਲਜੀਤ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਕਾਬੂ ਕੀਤਾ ਨੌਜਵਾਨ ਜਦੋਂ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋ ਰਿਹਾ ਸੀ, ਤਾਂ ਉਸ ਦੇ ਕੱਚ ਆਦਿਕ ਲੱਗ ਗਿਆ ਸੀ, ਜਿਸ ਕਰਕੇ ਉਹ ਜ਼ਖ਼ਮੀ ਹੋ ਗਿਆ ਸੀ | ਉਨ੍ਹਾਂ ਦੱਸਿਆ ਕਿ ਨੌਜਵਾਨ ਨੂੰ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸ ਨੂੰ ਪੁਲਿਸ ਨੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਜਵਾਨ ਸੁਰਜੀਤ ਸਿੰਘ ਦੇ ਰਾਸ਼ਟਰੀ ਸੇਵਾ ਵਿਚ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ- ਦੁੱਗਲ ਅਗਲੀ ਖ਼ਬਰ ਐਨ ਐਚ-9 : ਫਾਈਨਲ ਨਿਰੀਖਣ ਨਾ ਹੋਣ ਕਰਕੇ ਮਲੋਟ-ਸਿਰਸਾ ਬਾਈਪਾਸ 'ਤੇ 'ਮੌਤ ਦੀ ਕੰਧ' ਬਣੇ ਸੀਮਿੰਟਡ ਪਿੱਲਰ
Ad Position 24