08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 29-12-2025
ਕਾਲਾਂਵਾਲੀ/ਸਿਰਸਾ, 28 ਦਸੰਬਰ (ਭੁਪਿੰਦਰ ਪੰਨੀਵਾਲੀਆ)- ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਤੋਂ ਬਾਅਦ ਸੁਖਮਨੀ ਸੇਵਾ ਸੁਸਾਇਟੀ ਨੇ ਸ਼ਬਦ ਕੀਰਤਨ ਕੀਤਾ | ਸੁਖਮਨੀ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਏ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਛੋਟੇ ਬੱਚਿਆਂ ਲਈ ਸਿੱਖ ਇਤਿਹਾਸ 'ਤੇ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬਹੁਤ ਸਾਰੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਸੁਸਾਇਟੀ ਪ੍ਰਧਾਨ ਹਰਜੀਤ ਕੌਰ ਅਤੇ ਸਕੱਤਰ ਰਣਵੀਰ ਕੌਰ ਨੇ ਕਿਹਾ ਕਿ ਸਾਨੂੰ ਗੁਰੂ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਤੋਂ ਸਿੱਖਣਾ ਚਾਹੀਦਾ ਹੈ ਕਿ ਧਰਮ ਅਤੇ ਦੇਸ਼ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰਨਾ ਕਾਫ਼ੀ ਨਹੀਂ ਹੈ ਸਗੋਂ ਸਾਨੂੰ ਸੱਚੇ ਮਾਰਗ 'ਤੇ ਵੀ ਚੱਲਣਾ ਚਾਹੀਦਾ ਹੈ | ਅੰਤ ਵਿੱਚ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਦੁਆਰਾ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਤੋਂ ਬਾਅਦ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਸਭਾ ਦੇ ਮੈਂਬਰ ਹਰਬੰਸ ਕੌਰ, ਪਰਮਜੀਤ ਕੌਰ, ਸ਼ਲੋਕ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ ਅਤੇ ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਕਾਂਗਰਸ ਭਵਨ ਵਿਖੇ ਮਨਾਇਆ <br/> ਅਗਲੀ ਖ਼ਬਰ ਜਵਾਨ ਸੁਰਜੀਤ ਸਿੰਘ ਦੇ ਰਾਸ਼ਟਰੀ ਸੇਵਾ ਵਿਚ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ- ਦੁੱਗਲ
Ad Position 24