28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਇਆ ਸਮਾਗਮ <br/>

Ad Position 21
No active advertisement
ਅਜੀਤ ਡੈਸਕ 20-09-2025
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਇਸਤਰੀ ਕੀਰਤਨ ਸਤਿਸੰਗ ਸਭਾ ਵਲੋਂ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਬੀਬੀਆਂ ਵਲੋਂ ਹਰ ਸਾਲ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਦੇ 35ਵੇਂ ਸਮਾਗਮ ਦੀ ਅਰੰਭਤਾ ਸਵੇਰੇ 8.30 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਜਲੰਧਰ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਤੋਂ ਆਏ ਇਸਤਰੀ ਸਤਿਸੰਗ ਸਭਾਵਾਂ ਦੇ 43 ਜਥਿਆਂ ਨੇ ਸ਼ਾਮਿਲ 5.30 ਵਜੇ ਤੱਕ ਕੀਰਤਨ ਦੁਆਰਾ ਗੁਰੂ ਜੱਸ ਗਾਇਨ ਕਰਕੇ ਸਮਾਗਮ 'ਚ ਆਪਣੀ ਹਾਜਰੀ ਲਗਵਾਈ | ਪ੍ਰਬੰਧਕਾਂ ਵਲੋਂ ਆਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਸਤਰੀ ਕੀਰਤਨ ਸਤਿਸੰਗ ਸਭਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਪ੍ਰਧਾਨ ਬੀਬੀ ਤਜਿੰਦਰ ਕੌਰ, ਪਰਮਿੰਦਰ ਕੌਰ, ਪਿ੍ਤਪਾਲ ਕੌਰ, ਇਕਬਾਲ ਕੌਰ, ਅਵਿਨਾਸ਼ ਕੌਰ, ਜਸਬੀਰ ਕੌਰ, ਚਰਨਜੀਤ ਕੌਰ, ਗਿਆਨ ਕੌਰ ਢੀਂਡਸਾ, ਗੁਰਵਿੰਦਰ ਕੌਰ, ਰਮਿੰਦਰ ਕੌਰ ਢੀਂਡਸਾ, ਕੰਵਲਜੀਤ ਕੌਰ, ਬਲਵਿੰਦਰ ਕੌਰ, ਹਰਭਜਨ ਕੌਰ, ਰਾਣੀ ਬਹਿਲ, ਹਰਜਿੰਦਰ ਕੌਰ ਅਤੇ ਹੋਰਾਂ ਨੇ ਆਈ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੋਹਿੰਦਰ ਭਗਤ ਵਲੋਂ ਵਾਰਡ ਨੰਬਰ 40 ਵਿਚ ਨਵੀਂ ਸੜਕ ਦੇ ਕੰਮ ਦਾ ਉਦਘਾਟਨ <br/> ਅਗਲੀ ਖ਼ਬਰ ਆਮਦਨ ਕਰ ਵਿਭਾਗ ਨੇ ਵੰਡੀ ਰਾਹਤ ਸਮੱਗਰੀ <br/>
Ad Position 24