28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੜਤਾਲ ਕਰਨ ਲਈ ਨਿਗਮ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 20-09-2025
• ਕਿਹਾ, ਮੰਗਾਂ ਨਾ ਮੰਨੇ ਜਾਣ 'ਤੇ 8 ਅਕਤੂਬਰ ਤੋਂ ਕੀਤੀ ਜਾਵੇਗੀ ਹੜਤਾਲ
ਜਲੰਧਰ, 19 ਸਤੰਬਰ (ਸ਼ਿਵ)-ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ 'ਤੇ ਨਗਰ ਨਿਗਮ ਦੀਆਂ ਯੂਨੀਅਨਾਂ ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਨਿਗਮਾਂ ਵਿਚ ਠੇਕੇਦਾਰੀ ਪ੍ਰਥਾ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਹੈ | ਨੂੰ ਇੱਕ ਮੰਗ ਪੱਤਰ ਸÏਾਪਿਆ | ਉਕਤ ਆਗੂਆਂ ਦਾ ਕਹਿਣਾ ਸੀ ਕਿ 'ਆਪ' ਨੇ ਠੇਕੇਦਾਰੀ ਪ੍ਰਥਾ ਬੰਦ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ ਵਾਅਦਾ ਪੂਰਾ ਨਹੀਂ ਕੀਤਾ ਗਿਆ | ਯੂਨੀਅਨਾਂ ਨੇ ਬੀਤੇ ਦਿਨੀਂ ਮੰਗਾਂ ਨਾ ਮੰਨੇ ਜਾਣ 'ਤੇ ਹੜਤਾਲ ਕਰਨ ਲਈ ਨੋਟਿਸ ਦੇਣ ਦਾ ਫ਼ੈਸਲਾ ਕੀਤਾ ਸੀ |
ਉਕਤ ਆਗੂਆਂ ਨੇ ਕਿਹਾ ਕਿ ਜੇਕਰ 7 ਅਕਤੂਬਰ ਤੋਂ ਪਹਿਲਾਂ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਪੱਕੀ ਭਰਤੀ ਨਹੀਂ ਕੀਤੀ ਜਾਂਦੀ ਤਾਂ ਪੰਜਾਬ ਭਰ ਦੀਆਂ ਨਗਰ ਨਿਗਮਾਂ, ਨਗਰ ਕÏਾਸਲਾਂ ਅਤੇ ਨਗਰ ਪੰਚਾਇਤਾਂ ਵਿਚ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਘਰ-ਘਰ ਕੂੜਾ ਇਕੱਠਾ ਕਰਨ ਵਾਲਿਆਂ ਦੀਆਂ ਯੂਨੀਅਨਾਂ 8 ਅਕਤੂਬਰ ਤੋਂ ਹੜਤਾਲ 'ਤੇ ਚਲੇ ਜਾਣਗੀਆਂ¢ ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ¢ ਮੰਗ ਪੱਤਰ ਸੌਂਪਣ ਵਾਲਿਆਂ ਵਿਚ ਪਵਨ ਅਗਨੀਹੋਤਰੀ, ਸੰਨ੍ਹੀ ਸਹੋਤਾ, ਅਸ਼ੋਕ ਭੀਲ, ਰਾਹੁਲ ਸਭਰਵਾਲ, ਵਿਨੋਦ ਸਹੋਤਾ, ਟੀਟੂ ਸੰਗਰ, ਪ੍ਰਦੀਪ ਸਰਵਤੇ, ਪੂਰਨ ਚੰਦ ਅਤੇ ਹੋਰ ਸ਼ਾਮਲ ਸਨ¢
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਜਾਗਰੂਕਤਾ 'ਤੇ ਜ਼ੋਰ ਅਗਲੀ ਖ਼ਬਰ ਐੱਸ.ਡੀ.ਐੱਮ. ਨੇ ਝੋਨੇ ਦੀ ਖ਼ਰੀਦ ਸੰਬੰਧੀ ਕੀਤੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24