28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਜਾਗਰੂਕਤਾ 'ਤੇ ਜ਼ੋਰ

Ad Position 21
No active advertisement
ਅਜੀਤ ਡੈਸਕ 20-09-2025
• ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ 'ਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼
ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਸ਼ਿਆਂ ਖਿਲਾਫ਼ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਨਸ਼ਿਆਂ ਖਿਲਾਫ਼ ਵਿਆਪਕ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਜਕੜ ਵਿੱਚ ਜਾਣ ਤੋਂ ਰੋਕਿਆ ਜਾ ਸਕੇ | ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ | ਉਨ੍ਹਾਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ, ਢੁੱਕਵੀਂ ਕਾਊਾਸਲਿੰਗ, ਰੋਜ਼ਗਾਰ ਮੁਖੀ ਸਿਖ਼ਲਾਈ ਆਦਿ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਨਸ਼ੇ ਦੀ ਲਤ ਵੱਲ ਫਿਰ ਕਦੇ ਨਾ ਪਰਤਣ | ਇਸ ਦੌਰਾਨ ਉਨ੍ਹਾਂ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਨੂੰ ਮਾਡਲ ਕੇਂਦਰ ਵਜੋਂ ਵਿਕਸਿਤ ਕਰਨ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਦਵਾਈਆਂ ਦੀ ਨਸ਼ਿਆਂ ਵਜੋਂ ਵਰਤੋਂ ਨੂੰ ਰੋਕਣ ਦੇ ਵੀ ਸਖ਼ਤ ਨਿਰਦੇਸ਼ ਦਿੱਤੇ | ਮੀਟਿੰਗ ਵਿੱਚ ਏ.ਡੀ.ਸੀ.ਪੀ. ਜਯੰਤ ਪੁਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਤਾਂਤਰਿਕ ਬਰੀ ਅਗਲੀ ਖ਼ਬਰ ਹੜਤਾਲ ਕਰਨ ਲਈ ਨਿਗਮ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ
Ad Position 24