28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਡਿਪਟੀ ਕਮਿਸ਼ਨਰ ਵਲੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਤੇ ਅਦਾਇਗੀ ਨਾਲੋਂ-ਨਾਲ ਯਕੀਨੀ ਬਣਾਉਣ ਦੀ ਹਦਾਇਤ

Ad Position 21
No active advertisement
ਅਜੀਤ ਡੈਸਕ 20-09-2025
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ•ੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰੀਦ ਕੀਤੀ ਫ਼ਸਲ ਦੀ ਨਾਲੋ-ਨਾਲ ਲਿਫ਼ਟਿੰਗ ਅਤੇ ਨਿਰਧਾਰਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਇਥੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ•ਾ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ•ਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ 72 ਘੰਟਿਆਂ ਅੰਦਰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲਿਆਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ¢ ਇਸ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਗਏ ਝੋਨੇ ਦੀ 48 ਘੰਟਿਆਂ ਅੰਦਰ-ਅੰਦਰ ਅਦਾਇਗੀ ਨੂੰ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ¢ ਉਨ•ਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ•ੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਨਿੱਜੀ ਤÏਰ 'ਤੇ ਦÏਰੇ ਕਰਕੇ ਕਿਸਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਜੇਕਰ ਉਨ•ਾਂ ਨੂੰ ਆਪਣੀ ਉਪਜ ਦੀ ਵਿਕਰੀ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਸ ਦਾ ਹੱਲ ਕੀਤਾ ਜਾਵੇ¢ ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਲਈ ਰਾਤ ਸਮੇਂ ਕੰਬਾਈ ਦੀ ਵਰਤੋਂ ਨਾ ਕਰਨ ਅਤੇ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਈ ਜਾਵੇ ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਨਾ ਹੋਵੇ¢ ਉਨ•ਾਂ ਇਹ ਵੀ ਕਿਹਾ ਕਿ ਜਿਨ•੍ਹਾਂ ਪਿੰਡਾਂ ਵਿੱਚ ਪਿਛਲੀ ਵਾਰ ਪਰਾਲੀ ਨੂੰ ਅੱਗ ਲੱਗਣ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉੱਥੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ•ੇ ਦੀਆਂ ਸਹਿਕਾਰੀ ਸਭਾਵਾਂ ਤੇ ਸੁਸਾਇਟੀਆਂ ਪਾਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮÏਜੂਦ ਮਸ਼ੀਨਰੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ¢ ਮੀਟਿੰਗ ਵਿੱਚ ਡੀ.ਐਫ.ਐਸ.ਈ. ਹਰਵੀਨ ਕÏਰ, ਜ਼ਿਲ•ਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਿਫਟ ਮੰਗਣ 'ਤੇ ਸਾਬਕਾ ਇੰਸਪੈਕਟਰ ਵਲੋਂ ਬਜ਼ੁਰਗ ਦੀ ਕੁੱਟਮਾਰ ਅਗਲੀ ਖ਼ਬਰ ਆਪਣੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਸਮਾਜ ਵਲੋਂ ਰੋਸ ਪ੍ਰਦਰਸ਼ਨ
Ad Position 24