28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਲਿਫਟ ਮੰਗਣ 'ਤੇ ਸਾਬਕਾ ਇੰਸਪੈਕਟਰ ਵਲੋਂ ਬਜ਼ੁਰਗ ਦੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 20-09-2025
ਆਦਮਪੁਰ, 19 ਸਤੰਬਰ (ਹਰਪ੍ਰੀਤ ਸਿੰਘ)-ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਕਪੂਰ ਕਠਾਰ ਚੌਕ ਵਿੱਚ ਖੜ੍ਹੇ ਇੱਕ ਅੰਮਿ੍ਤਧਾਰੀ ਬਜ਼ੁਰਗ ਵਲੋਂ ਲਿਫਟ ਮੰਗਣ 'ਤੇ ਸਾਬਕਾ ਪੁਲਿਸ ਇੰਸਪੈਕਟਰ ਨੇ ਕੀਤੀ ਕੁੱਟਮਾਰ, ਕਕਾਰਾਂ ਦੀ ਬੇਅਦਬੀ ਕੀਤੀ | ਥਾਣਾ ਆਦਮਪੁਰ ਵਿਖੇ ਕੁੱਟਮਾਰ ਕਰਨ ਦੀ ਸ਼ਿਕਾਇਤ ਦੇਣ ਪਹੁੰਚੇ ਪੀੜਤ ਬਜ਼ੁਰਗ ਜਗਦੇਵ ਸਿੰਘ ਬਾਸੀ ਬਡਾਲਾ ਮਾਹੀ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਦੁਪਹਿਰ ਕਰੀਬ 2 ਵਜੇ ਜਲੰਧਰ ਤੋਂ ਬੱਸ ਰਾਹੀਂ ਪਿੰਡ ਕਪੂਰ (ਅੱਡਾ ਕਠਾਰ) ਚੌਕ 'ਤੇ ਉਤਰਿਆ ਆਪਣੇ ਘਰ ਜਾਣ ਲਈ ਖੜ੍ਹਾ ਸੀ ਅਤੇ ਅੱਗਿਓਾ ਆ ਰਹੇ ਇੱਕ ਐਕਟਿਵਾ ਚਾਲਕ ਤਾੋ ਲਿਫਟ ਲੈਣ ਲਈ ਹੱਥ ਨਾਲ ਰੋਕਣ ਦਾ ਇਸ਼ਾਰਾ ਕੀਤਾ ਪਰ ਰੋਕਣ ਉਪਰੰਤ ਉਸ ਵਿਅਕਤੀ ਮੈਨੂੰ ਜ਼ੋਰ ਨਾਲ ਧੱਕਾ ਮਾਰ ਕੇ ਮੈਨੂੰ ਜ਼ਮੀਨ 'ਤੇ ਸੁੱਟ ਦਿੱਤਾ ਤੇ ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਕਹਿਣ ਲੱਗਾ ਕਿ ਤੂੰ ਮੈਨੂੰ ਜਾਣਦਾ ਨਹੀਂ ਮੈਂ ਇੰਸਪੈਕਟਰ ਬਲਜਿੰਦਰ ਸਿੰਘ ਭਲਵਾਨ ਹਾਂ ਤੇ ਉਸ ਤੋਂ ਬਾਅਦ ਮੇਰੀ ਪੱਗ ਉਤਾਰ ਕੇ ਮੇਰੇ ਬਾਲਾਂ ਤੋਂ ਫੜ੍ਹ ਕੇ ਮੇਰੀ ਕੁੱਟਮਾਰ ਕੀਤੀ ਤੇ ਮੇਰੇ ਕਕਾਰਾਂ ਦੀ ਬੇਅਦਬੀ ਕਰਕੇ ਮੌਕੇ ਤੋਂ ਫਰਾਰ ਹੋ ਗਿਆ | ਬਜ਼ੁਰਗ ਨੇ ਦੱਸਿਆ ਇਸ ਕੁੱਟਮਾਰ ਦੀ ਵੀਡੀਓ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ | ਇਸ ਪੂਰੇ ਮਾਮਲੇ ਨੂੰ ਦੇਖਦਿਆਂ ਥਾਣਾ ਮੁਖੀ ਰਵਿੰਦਰ ਪਾਲ ਸਿੰਘ ਆਦਮਪੁਰ ਨੇ ਦੱਸਿਆ ਹੈ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਸਾਬਕਾ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਬਜ਼ੁਰਗ ਨਾਲ ਥਾਣਾ ਆਦਮਪੁਰ ਵਿਖੇ ਹਾਜ਼ਰ ਹੋਏ ਸਮੂਹ ਪਿੰਡ ਵਾਸੀਆਂ ਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਜੇਕਰ ਇਸ ਮਾਮਲੇ ਸਬੰਧੀ ਇਸ ਪੁਲਿਸ ਮੁਲਾਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਤਾਂ ਫਿਰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਥਾਣਾ ਆਦਮਪੁਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਜੀਤ ਸਿੰਘ, ਪ੍ਰਧਾਨ ਗੁਰਨਾਮ ਸਿੰਘ, ਹਰਪਾਲ ਸਿੰਘ ਅਜੈਬ ਸਿੰਘ ਨਵਦੀਪ ਸਿੰਘ ਹਰਜਿੰਦਰ ਸਿੰਘ ਸਰਪੰਚ ਸੁਖਜਿੰਦਰ ਸਿੰਘ ਮਨਦੀਪ ਸਿੰਘ, ਜਸਬੀਰ ਸਿੰਘ ਸੰਦੀਪ ਸਿੰਘ ਗਗਨਦੀਪ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫਰੰਟ ਵਲੋਂ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਤੇ ਅਦਾਇਗੀ ਨਾਲੋਂ-ਨਾਲ ਯਕੀਨੀ ਬਣਾਉਣ ਦੀ ਹਦਾਇਤ
Ad Position 24