28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਹਿੰਦੀ ਕਵਿਤਾ ਮੁਕਾਬਲੇ 'ਚ ਹਿੱਸਾ ਲਿਆ

Ad Position 21
No active advertisement
ਅਜੀਤ ਡੈਸਕ 20-09-2025
ਜਲੰਧਰ, 19 ਸਤੰਬਰ (ਪਵਨ ਖਰਬੰਦਾ)-ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਈਮਰੀ ਵਿੰਗ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ-ਜੰਡਿਆਲਾ ਰੋਡ, ਨੂਰਪੁਰ ਰੋਡ ਅਤੇ ਕਪੂਰਥਲਾ ਰੋਡ ਸ਼ਾਖਾਵਾਂ ਵਿੱਚ ਪ੍ਰੀ-ਨਰਸਰੀ ਅਤੇ ਨਰਸਰੀ ਜਮਾਤਾਂ ਦੇ ਨੰਨੇ-ਮੁੰਨੇ ਬੱਚਿਆਂ ਲਈ ਹਿੰਦੀ ਕਵਿਤਾ ਵਾਚਨ ਗਤੀਵਿਧੀ ਕਰਵਾਈ ਗਈ | ਨੰਨੇ੍ਹ-ਮੁੰਨ੍ਹੇ ਬੱਚਿਆਂ ਨੇ ਉਤਸ਼ਾਹ ਨਾਲ ਆਪਣੇ ਮਨਪਸੰਦ ਵਿਸ਼ਿਆਂ 'ਤੇ ਕਵਿਤਾਵਾਂ ਸੁਣਾਈਆਂ ¢
ਉਨ੍ਹਾਂ ਨੇ ਪੂਰੇ ਆਤਮ-ਵਿਸ਼ਵਾਸ ਨਾਲ ਆਪਣੀਆਂ ਕਵਿਤਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਭਾਵਪੂਰਨ ਢੰਗ ਨਾਲ ਪੇਸ਼ ਕੀਤਾ ¢ ਇਸ ਮÏਕੇ 'ਤੇ ਵਿਦਿਆਰਥੀਆਂ ਨੇ ਦਰੱਖਤ ਲਗਾਓ, ਧਰਤੀ ਦਾ ਨੰਨਾ ਪੰਛੀ, ਅਸਮਾਨ ਵਿੱਚ ਅਣਗਿਣਤ ਤਾਰੇ, ਮਾਂ ਦੀ ਗੋਲ ਰੋਟੀ, ਸਮਾਂ, ਲਾਲ ਬੱਤੀ, ਸੂਰਜ, ਮਾਂ, ਬੱਦਲਾਂ ਦੀ ਗਰਜਨਾ ਆਦਿ ਵਿਸ਼ਿਆਂ 'ਤੇ ਕਵਿਤਾਵਾਂ ਪੇਸ਼ ਕਰਕੇ ਸਮਾਂ ਬੰਨਿ੍ਹਆ¢ ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਕਵਿਤਾ ਪ੍ਰਤੀ ਪਿਆਰ ਪੈਦਾ ਕਰਨਾ, ਉਨ੍ਹਾਂ ਦੀ ਆਤਮ-ਅਭਿਵਿਆਕਤੀ ਅਤੇ ਉਚਾਰਨ ਕੌਸ਼ਲ ਨੂੰ ਵਧਾਉਣਾ ਸੀ ¢ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦਾ ਸਿਰਫ਼ ਆਤਮ-ਵਿਸ਼ਵਾਸ ਹੀ ਨਹੀਂ ਵਧਾਉਂਦੀਆਂ ਸਗੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ ¢
Ad Position 22
No active advertisement
ਪਿਛਲੀ ਖ਼ਬਰ ਸਬ-ਰਜਿਸਟਰਾਰ ਦਫ਼ਤਰਾਂ ਦੇ ਬਾਹਰ ਤਾਇਨਾਤ ਕੀਤੇ ਗਏ ਸੁਰੱਖਿਆ ਕਰਮਚਾਰੀ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਲੁਹਾਰਾ ਨੇ ਨਵੇਂ ਵਿਦਿਆਰਥੀਆਂ ਦਾ 'ਉਡਾਨ' ਨਾਲ ਕੀਤਾ ਸ਼ਾਨਦਾਰ ਸਵਾਗਤ
Ad Position 24