28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਬ-ਰਜਿਸਟਰਾਰ ਦਫ਼ਤਰਾਂ ਦੇ ਬਾਹਰ ਤਾਇਨਾਤ ਕੀਤੇ ਗਏ ਸੁਰੱਖਿਆ ਕਰਮਚਾਰੀ

Ad Position 21
No active advertisement
ਅਜੀਤ ਡੈਸਕ 20-09-2025
• ਵਾਰੀ ਆਉਣ 'ਤੇ ਹੀ ਅੰਦਰ ਜਾਣਗੇ ਲੋਕ
ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਅੱਜ ਤੋਂ ਦੋਵੇਂ ਸਬ-ਰਜਿਸਟਰਾਰ ਦਫ਼ਤਰਾਂ ਦੇ ਬਾਹਰ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਤੇ ਹੁਣ ਰਜਿਸਟਰੀ ਅਤੇ ਹੋਰ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਆਪਣੀ ਵਾਰੀ ਸਿਰ ਹੀ ਅੰਦਰ ਭੇਜਿਆ ਜਾਵੇਗਾ ਤੇ ਨਾਲ ਹੀ ਸੁਰੱਖਿਆ ਕਰਮਚਾਰੀਆਂ ਦੇ ਤਾਇਨਾਤ ਹੋਣ ਕਰਕੇ ਕਿਸੇ ਵੀ ਵਿਅਕਤੀ ਵੱਲੋਂ ਕੋਈ ਵੀ ਹੰਗਾਮਾ ਜਾਂ ਸ਼ੋਰ ਸ਼ਰਾਬਾ ਕਰਨ ਦਾ ਖ਼ਤਰਾ ਨਹੀਂ ਹੋਵੇਗਾ | ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ ਕਿ ਦੋ ਪਾਰਟੀਆਂ ਰਜਿਸਟਰੀਆਂ ਕਰਵਾਉਣ ਲਈ ਆਉਂਦੀਆਂ ਹਨ ਤੇ ਉਨ੍ਹਾਂ 'ਚ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਜਾਂਦਾ ਸੀ ਤੇ ਜਿਸ ਨਾਲ ਸਾਰਾ ਮਾਹੌਲ ਖ਼ਰਾਬ ਹੁੰਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ ਕਿਉਂ ਲੋਕ ਆਪਣੀ ਵਾਰੀ ਸਿਰ ਅੰਦਰ ਆਉਣਗੇ ਤੇ ਕਿਸੇ ਵੀ ਵਾਧੂ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨੌਵੀ ਪਾਤਿਸ਼ਾਹੀ ਤੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਰਵਾਨਾ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਹਿੰਦੀ ਕਵਿਤਾ ਮੁਕਾਬਲੇ 'ਚ ਹਿੱਸਾ ਲਿਆ
Ad Position 24