28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪ੍ਰਗਟ ਉਤਸਵ ਸੰਬੰਧੀ ਉਤਸਵ ਕਮੇਟੀ ਵਲੋਂ ਕਾਸਮਪੁਰ ਵਿਖੇ ਕੀਤੀ ਮੀਟਿੰਗ ਨੂੰ ਭਰਵਾਂ ਹੁੰਗਾਰਾ <br/>

Ad Position 21
No active advertisement
ਮੀਟਿੰਗ ਦੌਰਾਨ ਵਿਪਨ ਸਭਰਵਾਲ ਤੇ ਸਾਥੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਰਵੀ ਕੁਮਾਰ ਤੇ ਹੋਰ | ਅਜੀਤ ਤਸਵੀਰ <br/> 20-09-2025
ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)- ਭਗਵਾਨ ਵਾਲਮੀਕਿ ਪ੍ਰਗਟ ਉਤਸਵ ਦੇ ਸੰਬੰਧ 'ਚ ਕੈਂਟ ਹਲਕੇ ਦੇ ਪਿੰਡ ਕਾਸਮਪੁਰ ਵਿਖੇ ਪਿੰਡ ਦੀ ਵਾਲਮੀਕਿ ਸਭਾ ਦੇ ਪ੍ਰਧਾਨ ਰਵੀ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ਾਲ ਮੀਟਿੰਗ ਭਗਵਾਨ ਵਾਲਮੀਕਿ ਮੰਦਰ ਵਿਖੇ ਹੋਈ | ਜਿਸ ਵਿਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਆਪਣੇ ਸਾਥੀਆਂ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ¢ ਇਸ ਮੌਕੇ ਵਿਪਨ ਸਭਰਵਾਲ ਨੇ ਕਿਹਾ ਕਿ ਸਾਨੂੰ ਆਪਣੇ ਵਾਲਮੀਕਿ ਭਾਈਚਾਰੇ ਦੀ ਤਾਕਤ ਇਕੱਠੀ ਕਰਨ ਅਤੇ ਆਪਣੇ ਧਰਮ ਦਾ ਪ੍ਰਚਾਰ ਕਰਨ ਲਈ ਇੱਕਜੁੱਟ ਰਹਿਣਾ ਚਾਹੀਦਾ ਹੈ¢ ਉਤਸਵ ਕਮੇਟੀ ਦੇ ਜਨਰਲ ਸਕੱਤਰ ਜਤਿੰਦਰ ਨਿੱਕਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਾਨੂੰ ਸਖ਼ਤ ਮਿਹਨਤ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ, ਕਿਉਂਕਿ ਸਾਰੀਆਂ ਬੁਰਾਈਆਂ ਦਾ ਹੱਲ ਸਖ਼ਤ ਮਿਹਨਤ ਵਿਚ ਹੈ¢ ਟਰੱਸਟ ਦੇ ਉਪ ਚੇਅਰਮੈਨ ਰਾਜੀਵ ਗੋਰਾ ਨੇ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਨੂੰ ਮਨਾਉਣ ਲਈ ਉਤਸਵ ਕਮੇਟੀ ਅਤੇ ਟਰੱਸਟ ਵੱਲੋਂ ਯੋਜਨਾ ਬੱਧ ਮੁੱਖ ਸਮਾਗਮਾਂ ਬਾਰੇ ਵਿਸਥਾਰ ਵਿਚ ਦੱਸਿਆ | ਇਸ ਮÏਕੇ ਰਵੀ ਕੁਮਾਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ, ਸ਼ਕਤੀ ਨਗਰ, ਜਲੰਧਰ ਵੱਲੋਂ ਪਵਿੱਤਰ ਵਾਲਮੀਕਿ ਪ੍ਰਗਟ ਦਿਵਸ ਮਨਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਵਿਪਨ ਸਭਰਵਾਲ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ¢ ਉਨ੍ਹਾਂ ਭਰੋਸਾ ਦਿੱਤਾ ਕਿ ਕਾਸਮਪੁਰ ਪਿੰਡ ਦੇ ਲੋਕ ਉਤਸਵ ਕਮੇਟੀ ਦੇ ਸਾਰੇ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ¢ ਇਸ ਮÏਕੇ ਗੁਲਜ਼ਾਰ ਖੋਸਲਾ, ਸ਼ਿੰਗਾਰਾ ਲਾਲ, ਦੇਵ ਰਾਜ, ਰਾਣਾ ਪ੍ਰਤਾਪ, ਆਰ.ਕੇ.ਨਾਹਰ, ਮਨਜੀਤ ਕÏਰ, ਬਲਵੀਰ ਕÏਰ, ਕਿਰਨ ਕÏਰ, ਅਨੰਦ ਬੈਂਸ, ਚੇਤਨ ਨਾਹਰ, ਗÏਰਵ ਜੀ.ਕੇ., ਅਭੀ ਸਭਰਵਾਲ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਦੇ ਮਹੀਨਾਵਾਰੀ ਸਮਾਗਮ 'ਚ ਕਰਵਾਇਆ ਕਵੀ ਦਰਬਾਰ ਅਗਲੀ ਖ਼ਬਰ ਪਿੰਡ ਦੀਵਾਲੀ 'ਚ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹ
Ad Position 24