28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀਆਂ 3 ਬੱਚੀਆਂ ਛੁਡਵਾਈਆਂ

Ad Position 21
No active advertisement
ਅਜੀਤ ਡੈਸਕ 20-09-2025
ਨਕੋਦਰ, 19 ਸਤੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਨਕੋਦਰ 'ਚ ਦੋ ਧਾਰਮਿਕ ਸਥਾਨਾਂ ਦੇ ਆਸਪਾਸ ਦੇ ਇਲਾਕਿਆਂ 'ਚ ਛਾਪੇਮਾਰੀ ਕੀਤੀ ਗਈ | ਇਸ ਛਾਪੇਮਾਰੀ ਦੌਰਾਨ ਭੀਖ ਮੰਗਦੀਆਂ 3 ਬੱਚੀਆਂ ਨੂੰ ਰੈਸਕਿਊ ਕੀਤਾ ਗਿਆ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ ਜੀਵਨ ਜੋਤ ਪ੍ਰਾਜੈਕਟ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 3 ਛੁਡਾਈਆਂ ਲੜਕੀਆਂ ਦੀ ਉਮਰ 8-14 ਸਾਲ ਦੇ ਕਰੀਬ ਹੈ | ਇਨ੍ਹਾਂ ਲੜਕੀਆਂ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਇਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਉਪਰੰਤ ਚਿਲਡਰਨ ਹੋਮ ਗਾਂਧੀ ਵਾਨਿਤਾ ਆਸ਼ਰਮ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬੱਚੀਆਂ ਦੇ ਮਾਪਿਆਂ ਦੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਲੰਧਰ ਦੇ ਚਾਈਲਡ ਲਾਈਨ ਸਟਾਫ਼ ਗੁਰਪ੍ਰੀਤ ਸਿੰਘ, ਗੁਰਸ਼ਰਨ ਕੌਰ ਅਤੇ ਰੀਤਿਕਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਮੱਲ੍ਹੀ ਵਲੋਂ ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨਗੀ ਲਈ ਦਾਅਵੇਦਾਰੀ ਪੇਸ਼ ਅਗਲੀ ਖ਼ਬਰ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਅਦ ਵੀ ਖਾਲੀ ਪਏ ਆਪਣੇ ਪਲਾਟਾਂ ਦੀ ਸਫ਼ਾਈ ਨਹੀਂ ਕਰਵਾ ਰਹੇ ਕੁਝ ਲੋਕ
Ad Position 24