27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਗਹਿਣੇ, ਵੀਹ ਹਜ਼ਾਰ ਤੇ ਡਾਲਰ ਚੋਰੀ

Ad Position 21
No active advertisement
ਅਜੀਤ ਡੈਸਕ 20-09-2025
ਜੰਡਿਆਲਾ ਮੰਜਕੀ, 19 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਥਾਣਾ ਨੂਰਮਹਿਲ ਅਧੀਨ ਆਉਂਦੇ ਦੋ ਵੱਖ-ਵੱਖ ਪਿੰਡਾਂ ਦੇ ਘਰਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ | ਅਮਰਜੀਤ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਉੱਪਲ ਜਗੀਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲੰਘੀ ਰਾਤ ਨੂੰ ਚੋਰਾਂ ਨੇ ਉਨ੍ਹਾਂ ਦੇ ਡੇਰੇ ਦੇ ਘਰਾਂ ਵਿਚ ਖੇਤਾਂ ਵੱਲ ਦੀ ਖਿੜਕੀ ਨੂੰ ਤੋੜ ਕੇ ਕਮਰੇ ਵਿਚ ਦਾਖਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਉਨ੍ਹਾਂ ਅਲਮਾਰੀ ਦੇ ਤਾਲੇ ਤੋੜ ਕੇ ਵੀਹ ਤੋਲਾ ਸੋਨਾ, ਬਾਰਾਂ ਸੌ ਡਾਲਰ ਕੈਨੇਡਾ ਅਤੇ ਵੀਹ ਹਜ਼ਾਰ ਰੁਪਏ ਭਾਰਤੀ ਕਰੰਸੀ ਚੋਰੀ ਕਰ ਲਈ | ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ ਤਿੰਨ ਵਜੇ ਦੇ ਕਰੀਬ ਜਾਗ ਖੁੱਲ੍ਹੀ ਤਾਂ ਵੇਖਿਆ ਘਰ ਦਾ ਸਾਰਾ ਸਮਾਨ ਖਿੱਲਰਿਆ ਹੋਇਆ ਸੀ ਅਤੇ ਅਲਮਾਰੀ ਦੇ ਤਾਲੇ ਟੁਟੇ ਹੋਏ ਸਨ | ਇਸੇ ਤਰ੍ਹਾਂ ਜੀਤ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਪੱਤੀ ਜੱਟਾਂ ਨਾਹਲ ਨੇ ਦੱਸਿਆ ਕਿ ਘਰ ਦੇ ਬਾਹਰਲੇ ਸਾਈਡ ਖੇਤਾਂ ਵੱਲ ਕੰਧ ਦੀ ਦੀਵਾਰ ਤੋੜ ਕੇ ਕਮਰੇ ਵਿਚ ਪਈ ਅਲਮਾਰੀ ਵਿੱਚੋ ਚੋਰ 14,000 ਰੁਪਏ ਦੀ ਨਗਦੀ ਚੋਰੀ ਕਰਕੇ ਫਰਾਰ ਹੋ ਗਏ | ਪੀੜਤ ਪਰਿਵਾਰਾਂ ਵਲੋਂ ਇਸ ਦੀ ਸੂਚਨਾਂ ਪੁਲਿਸ ਸਟੇਸ਼ਨ ਨੂਰਮਹਿਲ ਨੂੰ ਦਿੱਤੀ ਗਈ | ਥਾਣਾ ਮੁਖੀ ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ 'ਫਾਇਨਾਂਸ਼ੀਅਲ ਲਿਟਰੇਸੀ' ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਐੱਨ.ਸੀ.ਸੀ.ਐੱਫ. ਨੇ ਖੂਨਦਾਨ ਕੈਂਪ ਲਾਇਆ
Ad Position 24