27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਾਬੀ ਮੋਗਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 20-09-2025
ਭੋਗਪੁਰ, 19 ਸਤੰਬਰ (ਕਮਲਜੀਤ ਸਿੰਘ ਡੱਲੀ)-ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਸਤਨਾਮ ਸਿੰਘ ਸਾਬੀ ਮੋਗਾ ਨੂੰ ਕਾਂਗਰਸ ਪਾਰਟੀ ਵੱਲੋਂ ਜਿਲਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਹ ਨਿਯੁਕਤੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੇ ਕੀਤੀ | ਇਸ ਮੌਕੇ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਅਜਿਹੇ ਮਿਹਨਤੀ ਵਰਕਰਾਂ ਦੀ ਜਰੂਰਤ ਹੈ ਜੋ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ | ਇਸ ਮੌਕੇ ਸਤਨਾਮ ਸਿੰਘ ਸਾਬੀ ਮੋਗਾ ਨੇ ਆਪਣੀ ਇਸ ਨਿਯੁਕਤੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ, ਭਾਰਤੀ ਸੰਸਦ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਲਕਾ ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਸਾਬੀ ਮੋਗਾ ਪਾਰਟੀ ਦੇ ਅਜਿਹੇ ਆਗੂ ਹਨ ਜੋ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕਰਦੇ ਹਨ | ਇਸ ਮੌਕੇ ਸਾਬੀ ਮੋਗਾ ਨੇ ਕਿਹਾ ਕਿ ਮੈਂ ਇਹ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਮਿਹਨਤ ਕਰਾਂਗਾ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਮੱਲੀ, ਜਸਵੀਰ ਸਿੰਘ ਸੈਣੀ, ਜਗਦੀਪ ਢੱਡਾ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ 'ਫਾਇਨਾਂਸ਼ੀਅਲ ਲਿਟਰੇਸੀ' ਵਿਸ਼ੇ 'ਤੇ ਸੈਮੀਨਾਰ
Ad Position 24