27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪੰਜਾਬ 'ਚ ਪ੍ਰਵਾਸੀ ਮਜ਼ਦੂਰਾਂ ਦੀ ਸਾਰੀ ਕਮਿਊਨਿਟੀ ਨੂੰ ਗ਼ਲਤ ਠਹਿਰਾਉਣਾ ਗ਼ੈਰ-ਕਨੂੰਨੀ ਤੇ ਸੰਵਿਧਾਨ ਦੇ ਖ਼ਿਲਾਫ਼-ਐਡਵੋਕੇਟ ਦੀਪਕ ਸ਼ਰਮਾ

Ad Position 21
No active advertisement
ਅਜੀਤ ਡੈਸਕ 20-09-2025
• ਪੰਜਾਬ 'ਚ ਬਗੈਰ ਪਹਿਚਾਣ ਤੋਂ ਰਹਿ ਰਹੇ ਵਿਅਕਤੀਆਂ ਪ੍ਰਤੀ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਦੀ ਅਪੀਲ
ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਭਾਰਤੀ ਜਨਤਾ ਪਾਰਟੀ ਹਲਕਾ ਸ਼ਾਹਕੋਟ ਦੇ ਕਨਵੀਨਰ ਐਡਵੋਕੇਟ ਦੀਪਕ ਸ਼ਰਮਾ ਨੇ ਕੁੱਝ ਲੋਕਾਂ ਵਲੋਂ ਪ੍ਰਵਾਸੀ ਮਜ਼ਦੂਰਾਂ ਲਈ ਅਪਨਾਈ ਨਫ਼ਰਤ ਦੀ ਭਾਵਨਾ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਇੱਕ ਮਾੜੇ ਅਨਸਰ ਦੀ ਗਲਤੀ ਦੀ ਸਜ਼ਾ ਸਾਰੇ ਸਮਾਜ ਨੂੰ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ 'ਚ ਪ੍ਰਵਾਸੀ ਮਜ਼ਦੂਰਾਂ ਵਲੋਂ ਬੱਚੇ ਦਾ ਕਤਲ ਕੀਤੇ ਜਾਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ ਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ | ਪਰ ਕਿਸੇ ਇੱਕ ਵਿਅਕਤੀ ਦੀ ਗ਼ਲਤੀ ਲਈ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਜਿਸ ਵੀ ਵਿਅਕਤੀ ਨੇ ਮਾੜੀ ਹਰਕਤ ਕੀਤੀ ਹੈ, ਚਾਹੇ ਉਹ ਕਿਸੇ ਵੀ ਰਾਜ ਜਾਂ ਸਮਾਜ ਦਾ ਹੋਵੇ, ਉਸਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ | ਇਸਦੇ ਉਲਟ ਪੰਜਾਬ 'ਚ ਪ੍ਰਵਾਸੀ ਮਜ਼ਦੂਰਾਂ ਦੀ ਸਾਰੀ ਕਮਿਊਨਿਟੀ ਨੂੰ ਗ਼ਲਤ ਠਹਿਰਾਉਣਾ ਗੈਰ-ਕਨੂੰਨੀ ਹੈ ਤੇ ਸਾਡੇ ਸੰਵਿਧਾਨ ਦੇ ਖ਼ਿਲਾਫ਼ ਹੈ | ਕੁਝ ਲੋਕਾਂ ਦਾ ਅਜਿਹਾ ਵਤੀਰਾ ਸਾਡੇ ਸਮਾਜ ਲਈ ਖ਼ਤਰਨਾਕ ਸਿੱਧ ਹੋ ਸਕਦਾ ਹੈ | ਇਸ ਵੇਲੇ ਪੰਜਾਬ 'ਚ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਸਮੇਤ ਰਹਿ ਰਹੇ ਹਨ, ਜਿੰਨ੍ਹਾਂ ਦੇ ਨਾਲ ਬਜ਼ੁਰਗ ਤੇ ਛੋਟੇ-ਛੋਟੇ ਬੱਚੇ ਵੀ ਹਨ ਅਤੇ ਉਨ੍ਹਾਂ ਪ੍ਰਤੀ ਨਫ਼ਰਤ ਪੈਦਾ ਕਰਕੇ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਪ੍ਰਵਾਸੀ ਮਜ਼ਦੂਰਾਂ ਦੀ ਵਧੇਰੇ ਲੋੜ ਪਵੇਗੀ | ਸਾਡੇ ਪੰਜਾਬੀ ਵੀ ਦੇਸ਼ ਦੇ ਕੋਨੇ-ਕੋਨੇ 'ਚ ਵਸੇ ਹੋਏ ਹਨ, ਜਿੰਨ੍ਹਾਂ ਦੀ ਸੁਰੱਖਿਆ ਵੀ ਹਰ ਪੱਖ ਤੋਂ ਜ਼ਰੂਰੀ ਹੈ | ਉਨ੍ਹਾਂ ਨਾਲ ਹੀ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਪੰਜਾਬ 'ਚ ਜੇਕਰ ਕਿਤੇ ਕੋਈ ਬਾਹਰੀ ਵਿਅਕਤੀ ਕਿਸੇ ਪਹਿਚਾਣ ਤੋਂ ਬਗੈਰ ਰਹਿ ਰਿਹਾ ਹੈ ਤਾਂ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਉਸਦੀ ਪਹਿਚਾਣ ਜ਼ਰੂਰ ਕਰੇ | ਮਕਾਨ ਮਾਲਕ ਆਪਣੇ ਕਿਰਾਏਦਾਰਾਂ ਦੀ ਪਹਿਚਾਣ ਕਰਵਾਉਣਾ ਯਕੀਨੀ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਰਿਹਾਨ ਨੇ ਬਜ਼ੁਰਗਾਂ ਦੀ ਯਾਦ 'ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ “ਵਿਸ਼ਵ ਆਤਮਹੱਤਿਆ ਰੋਕਥਾਮ ਹਫ਼ਤਾ” ਮਨਾਇਆ
Ad Position 24