27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਰਕਾਰੀ ਪ੍ਰਾਇਮਰੀ ਸਕੂਲ ਮੁਰੀਦਵਾਲ ਵਿਖੇ ਸੈਂਟਰ ਪੱਧਰੀ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 20-09-2025
• ਬਲਾਕ ਸਿੱਖਿਆ ਅਫ਼ਸਰ ਨਿਰਮਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਸ਼ਾਹਕੋਟ-1 ਅਧੀਨ ਪੈਂਦੇ ਸੈਂਟਰ ਮਾਲੂਪੁਰ ਦਾ ਸੈਂਟਰ ਪੱਧਰੀ ਟੂਰਨਾਮੈਂਟ ਸਰਕਾਰੀ ਪ੍ਰਾਇਮਰੀ ਸਕੂਲ, ਮੁਰੀਦਵਾਲ ਵਿਖੇ ਸੈਂਟਰ ਹੈੱਡ ਟੀਚਰ ਉਰਮਿਲਾ ਦੇਵੀ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਨਿਰਮਲ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-1 ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮੀਨਾਕਸ਼ੀ ਅਰੋੜਾ ਸਹਾਇਕ ਬਲਾਕ ਕੋਆਰਡੀਨੇਟਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸੀ.ਐਚ.ਟੀ. ਉਰਮਿਲਾ ਦੇਵੀ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਮੁੱਖ ਮਹਿਮਾਨ ਨਿਰਮਲ ਸਿੰਘ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਕੇ ਖੇਡਾਂ ਦੀ ਸ਼ੁਰੂਆਤ ਕਰਵਾਈ | ਟੂਰਨਾਮੈਂਟ ਦੌਰਾਨ ਬੱਚਿਆਂ 'ਚ ਦੌੜਾਂ, ਗੋਲਾ ਸੁੱਟਣਾ, ਲੰਬੀ ਛਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਰੱਸਾਕਸ਼ੀ ਆਦਿ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਅਖ਼ੀਰ 'ਚ ਮਹਿਮਾਨਾਂ ਅਤੇ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ 'ਚ ਸੈਂਟਰ ਦੇ ਸਮੂਹ ਅਧਿਆਪਕਾਂ, ਸਰਕਾਰੀ ਮਿਡਲ ਸਕੂਲ ਮੁਰੀਦਵਾਲ ਦੇ ਸਮੂਹ ਸਟਾਫ਼, ਰਿਟਾਇਰਡ ਅਧਿਆਪਕ ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਸਰਪੰਚ ਅਵਤਾਰ ਸਿੰਘ, ਕਸ਼ਮੀਰ ਸਿੰਘ ਮੈਂਬਰ ਪੰਚਾਇਤ, ਗੁਰਸੇਵਕ ਸਿੰਘ, ਦਲੀਪ ਸਿੰਘ, ਅਰਸ਼ਦੀਪ ਸਿੰਘ ਤੇ ਹੋਰ ਪਤਵੰਤੇ-ਸੱਜਣਾ ਨੇ ਵਿਸ਼ੇਸ਼ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਐੱਮ.ਆਰ. ਇੰਟਰਨੈਸ਼ਨਲ ਸਕੂਲ ਨੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਕਾਪਰੀ ਤੇ ਸ਼ੇਰੋਵਾਲੀਆ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ
Ad Position 24