17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤੇਜ਼ ਰਫ਼ਤਾਰ ਥਾਰ ਗੱਡੀ ਦੀ ਲਪੇਟ ਆਏ ਐਕਟਿਵਾ ਸਵਾਰ ਸਾਬਕਾ ਸਰਪੰਚ ਦੀ ਹੋਈ ਮੌਤ

Ad Position 21
No active advertisement
ਹਾਦਸੇ ਦÏਰਾਨ ਨੁਕਸਾਨੀ ਗਈ ਥਾਰ ਗੱਡੀ ਅਤੇ ਮੌਕੇ 'ਤੇ ਇਕੱਠੇ ਹੋਏ ਲੋਕ ਤੇ ਜਾਂਚ ਕਰਦੀ ਹੋਈ ਪੁਲਿਸ¢ <br/> 17-10-2025
ਚੁਗਿੱਟੀ/ਜੰਡੂ ਸਿੰਘਾ, 16 ਅਕਤੂਬਰ (ਨਰਿੰਦਰ ਲਾਗੂ, ਪਵਨ ਖ਼ਰਬੰਦਾ)-ਥਾਣਾ ਪਤਾਰਾ ਅਧੀਨ ਆਉਂਦੇ ਜÏਹਲਾਂ ਗੇਟ ਦੇ ਲਾਗੇ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਦੀ ਲਪੇਟ ਆਉਣ ਕਾਰਨ ਐਕਟਿਵਾ ਸਵਾਰ ਸਾਬਕਾ ਸਰਪੰਚ ਹਰਦੇਵ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਨÏਲੀ ਦੀ ਮÏਤ ਹੋ ਗਈ¢ ਦੱਸਿਆ ਜਾ ਰਿਹਾ ਹੈ ਕਿ ਉਕਤ ਸਾਬਕਾ ਸਰਪੰਚ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਨੂੰ ਜਾ ਰਿਹਾ ਸੀ ਕਿ ਇਸੇ ਦÏਰਾਨ ਇੱਕ ਤੇਜ਼ ਰਫ਼ਤਾਰ ਥਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਐਕਟਿਵਾ ਨੂੰ ਦੂਰ ਤੱਕ ਘੜੀਸਦੇ ਹੋਏ ਲੈ ਗਈ, ਜਿਸ ਕਾਰਨ ਐਕਟਿਵਾ ਤੇ ਥਾਰ ਨੂੰ ਅੱਗ ਲੱਗ ਗਈ¢ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਸਮੇਂ ਕਾਰ ਵਿੱਚ ਜੋ ਲੋਕ ਸਵਾਰ ਸਨ ਉਹ ਮÏਕੇ ਤੋਂ ਫ਼ਰਾਰ ਹੋ ਗਏ¢ ਜਾਣਕਾਰੀ ਅਨੁਸਾਰ ਅੱਗ ਲੱਗ ਜਾਣ ਕਾਰਨ ਦੋਹਾਂ ਵਾਹਨਾਂ ਦਾ ਭਾਰੀ ਨੁਕਸਾਨ ਹੋ ਗਿਆ¢ ਦੱਸਿਆ ਜਾ ਰਿਹਾ ਹੈ ਹਾਦਸੇ ਦÏਰਾਨ ਜ਼ਖ਼ਮੀ ਹੋਏ ਉਕਤ ਸਰਪੰਚ ਨੂੰ ਰਾਮਾ ਮੰਡੀ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ¢ ਉੱਧਰ ਇਸ ਮਾਮਲੇ ਨੂੰ ਲੈ ਕੇ ਥਾਣਾ ਪਤਾਰਾ ਦੇ ਇੰਚਾਰਜ ਐੱਸ.ਆਈ. ਕ੍ਰਿਸ਼ਨ ਗੋਪਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਥਾਰ ਦਾ ਚਾਲਕ ਤਾਂ ਮÏਕੇ ਤੋਂ ਫ਼ਰਾਰ ਹੋ ਗਿਆ¢ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਿਆਨ ਦਰਜ ਕਰਵਾਏ ਜਾਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ¢
Ad Position 22
No active advertisement
ਪਿਛਲੀ ਖ਼ਬਰ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਮਨੂੰ ਕਪੂਰ ਤੇ ਤੋਤਾ ਸਮੇਤ 7 ਬਰੀ ਅਗਲੀ ਖ਼ਬਰ ਅਜੇ ਤੱਕ ਲਾਇਸੰਸ ਨਾ ਮਿਲਣ ਕਰਕੇ ਪਟਾਕਾ ਕਾਰੋਬਾਰੀਆਂ ਦੀਆਂ ਉੱਡੀਆਂ ਨੀਂਦਾਂ <br/>
Ad Position 24