17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਿਵਲ ਸਰਜਨ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ <br/>

Ad Position 21
No active advertisement
ਸਿਵਲ ਸਰਜਨ ਡਾ. ਰਾਜੇਸ਼ ਗਰਗ ਐੱਮਰਜੈਂਸੀ ਵਾਰਡ ਵਿਖੇ ਅਚਨਚੇਤ ਨਿਰੀਖਣ ਕਰਦੇ ਹੋਏ ਨਾਲ ਡਾ. ਰਮਨ ਗੁਪਤਾ, ਡਾ. ਰਾਕੇਸ਼ ਚੋਪੜਾ, ਡਾ. ਵਰਿੰਦਰ ਕੌਰ ਥਿੰਦ, ਡਾ. ਨਵਨੀਤ ਕੌਰ ਅਤੇ ਹੋਰ | ਤਸਵੀਰ : ਮੁਨੀਸ਼ <br/> 17-10-2025
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)–ਦਿਵਾਲੀ ਦੇ ਮੱਦੇਨਜ਼ਰ ਐੱਮਰਜੈਂਸੀ ਸੁਵਿਧਾਵਾਂ ਸੰਬੰਧੀ ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਦੇ ਐੱਮਰਜੈਂਸੀ ਵਾਰਡ ਵਿਖੇ ਅਚਨਚੇਤ ਨਰੀਖਣ ਕੀਤਾ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਐੱਸ.ਐੱਮ.ਓ. ਡਾ. ਵਰਿੰਦਰ ਕੌਰ ਥਿੰਦ ਅਤੇ ਐੱਸ.ਐੱਮ.ਓ. ਡਾ. ਨਵਨੀਤ ਮੌਜੂਦ ਸਨ | ਡਾ. ਰਾਜੇਸ਼ ਗਰਗ ਵਲੋਂ ਐੱਮਰਜੈਂਸੀ 'ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ | ਉਨ੍ਹਾਂ ਨੇ ਮੌਕੇ 'ਤੇ ਮੌਜੂਦ ਐੱਮਰਜੈਂਸੀ ਵਾਰਡ ਦੇ ਇੰਚਾਰਜ ਡਾ. ਪਰਮਿੰਦਰ ਅਤੇ ਸਟਾਫ਼ ਤੋਂ ਵੀ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਐੱਮਰਜੈਂਸੀ ਸਿਹਤ ਸੇਵਾਵਾਂ ਸੰਬੰਧੀ ਜਾਣਕਾਰੀ ਲਈ ਅਤੇ ਦਿਵਾਲੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਐੱਮਰਜੈਂਸੀ ਸੇਵਾਵਾਂ ਦੇਣ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਇਸ ਦੇ ਨਾਲ ਹੀ ਉਨ੍ਹਾਂ ਨੇ ਐੱਮਰਜੈਂਸੀ ਵਾਰਡ ਦੇ ਸਟਾਫ਼ ਨੂੰ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਰਲਡ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚੋਂ ਤਗਮਾ ਜੇਤੂ ਪੰਜਾਬ ਪੁਲਿਸ ਦੀਆਂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਮਨੂੰ ਕਪੂਰ ਤੇ ਤੋਤਾ ਸਮੇਤ 7 ਬਰੀ
Ad Position 24