17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਅਮਰਦਾਸ ਪਬਲਿਕ ਸਕੂਲ 'ਚ ਲਗਾਇਆ ਦੀਵਾਲੀ ਕਰਾਫਟ ਮੇਲਾ <br/>

Ad Position 21
No active advertisement
ਅਜੀਤ ਡੈਸਕ 17-10-2025
ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਬੜੇ ਚਾਅ ਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਦੀਵਾਲੀ 'ਕਰਾਫ਼ਟ' ਮੇਲਾ ਲਗਾਇਆ ਗਿਆ ¢ ਇਸ ਮÏਕੇ ਸਕੂਲ ਨੂੰ ਰੰਗ-ਬਰੰਗੀਆਂ ਲੜੀਆਂ, ਟੋਰਨ, ਕੰਧੀਲਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ¢ ਮੇਲੇ ਦਾ ਉਦਘਾਟਨ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਨਾਲ ਕੀਤਾ¢ ਮੇਲੇ ਵਿਚ ਵਿਦਿਆਰਥੀਆਂ ਵੱਲੋਂ ਹੱਥੀ ਹੁਨਰ ਨੂੰ ਦਿਖਾਉਂਦੇ ਹੋਏ ਵੱਖ ਵੱਖ ਕਲਾਵਾਂ ਨੂੰ ਪੇਸ਼ ਕੀਤਾ ਗਿਆ¢ ਸਕੂਲ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਵੱਧ ਰਹੀ ਬੇਰੁਜ਼ਗਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਹੱਥੀ-ਹੁਨਰ ਨੂੰ ਵਧਾਵਾ ਦੇਣਾ ਬਹੁਤ ਜ਼ਰੂਰੀ ਹੈ¢ ਅਜਿਹੇ ਮÏਕੇ ਵਿਦਿਆਰਥੀਆਂ ਨੂੰ ਜਿੱਥੇ ਕਲਾ ਪ੍ਰਤੀ ਜਾਗਰੂਕ ਕਰਦੇ ਹਨ ਉੱਥੇ ਸਮਾਜਿਕ ਸੰਤੁਲਨ ਨੂੰ ਬਣਾਈ ਰੱਖਣ ਲਈ ਵੀ ਕਾਰਗਰ ਸਾਬਤ ਹੁੰਦੇ ਹਨ¢ ਪਿਛਲੇ ਕਈ ਸਾਲਾਂ ਤੋਂ ਗੁਰੂ ਅਮਰਦਾਸ ਪਬਲਿਕ ਸਕੂਲ ਵੱਲੋਂ ਇਸ ਮੇਲੇ ਦਾ ਉਪਰਾਲਾ ਕੀਤਾ ਜਾਂਦਾ ਹੈ¢ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਨੇ ਕਰਾਫ਼ਟ ਮੇਲੇ ਦੀ ਸ਼ਲਾਘਾ ਕਰਦੇ ਹੋਏ ਇਸ ਦੀ ਸਫਲਤਾ ਦਾ ਸਿਹਰਾ ਪਿ੍ੰਸੀਪਲ ਡਾ.ਅਪਰਣਾ ਮਹਿਤਾ ਤੇ ਵਾਇਸ ਪਿ੍ੰਸੀਪਲ ਜੈਸਮੀਨ ਕÏਰ ਨੂੰ ਦਿੱਤਾ ਅਤੇ ਵਿਦਿਆਰਥੀਆਂ ਦੇ ਹੁਨਰ ਨੂੰ ਵਡਿਆਇਆ¢ ਮੇਲੇ ਵਿਚ ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਖ਼ਾਸ ਮਹਿਮਾਨਾਂ ਨੂੰ ਉਚੇਚੇ ਤÏਰ ਤੇ ਬੁਲਾਇਆ ਗਿਆ¢ ਪਿ੍ੰਸੀਪਲ ਡਾ.ਅਪਰਣਾ ਮਹਿਤਾ ਨੇ ਮਾਤਾ- ਪਿਤਾ ਦਾ ਦਿਲੋਂ ਧੰਨਵਾਦ ਕੀਤਾ ਜੋ ਅਜਿਹੇ ਪ੍ਰੋਗਰਾਮਾਂ ਵਿਚ ਸਕੂਲ ਨੂੰ ਪੂਰਾ ਸਹਿਯੋਗ ਦਿੰਦੇ ਹਨ¢ ਇਸ ਮÏਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਸੇਠੀ ਅਤੇ ਤੇਜਦੀਪ ਸਿੰਘ ਸੇਠੀ ਨੇ ਉਚੇਚੇ ਤÏਰ 'ਤੇ ਸ਼ਿਰਕਤ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਰਮਨ ਅਰੋੜਾ ਦੇ ਲੜਕੇ ਰਾਜਨ ਅਰੋੜਾ ਅਤੇ ਰਾਜ ਕੁਮਾਰ ਮਦਾਨ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਅਗਲੀ ਖ਼ਬਰ ਪੰਜਾਬ ਸਕੂਲ ਖੇਡਾਂ ਦੇ ਤਲਵਾਰਬਾਜ਼ੀ ਮੁਕਾਬਲੇ ਲਈ ਜਲੰਧਰ ਦੇ ਖਿਡਾਰੀਆਂ ਦੀ ਚੋਣ <br/>
Ad Position 24