17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਟੇਸ਼ਨਾਂ 'ਤੇ ਯਾਤਰੀਆਂ ਦੀ ਸਹੂਲਤ ਲਈ ਬਣਾਏ ਹੈਲਪ ਡੈਸਕ

Ad Position 21
No active advertisement
ਅਜੀਤ ਡੈਸਕ 17-10-2025
ਜਲੰਧਰ, 16 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਤਿਉਹਾਰਾਂ ਦੇ ਮÏਸਮ ਦÏਰਾਨ, ਉੱਤਰੀ ਰੇਲਵੇ ਦਾ ਫਿਰੋਜ਼ਪੁਰ ਡਵੀਜ਼ਨ ਯਾਤਰੀਆਂ ਦੀ ਸਹੂਲਤ ਲਈ ਤਿਉਹਾਰ ਵਿਸ਼ੇਸ਼ ਰੇਲ ਗੱਡੀਆਂ ਚਲਾ ਕੇ ਸਹੂਲਤ ਪ੍ਰਦਾਨ ਕਰ ਰਿਹਾ ਹੈ | ਤਿਉਹਾਰਾਂ ਦÏਰਾਨ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਵੀਜ਼ਨ ਦੇ ਪ੍ਰਮੁੱਖ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਹਨ¢ ਡਿਵੀਜ਼ਨ ਦੇ ਪ੍ਰਮੁੱਖ ਸਟੇਸ਼ਨਾਂ ਜਿਵੇਂ ਕਿ ਲੁਧਿਆਣਾ, ਢੰਢਾਰੀ ਕਲਾਂ, ਜਲੰਧਰ ਸ਼ਹਿਰ ਜਲੰਧਰ ਛਾਉਣੀ, ਅੰਮਿ੍ਤਸਰ ਅਤੇ ਫਿਰੋਜ਼ਪੁਰ ਛਾਉਣੀ 'ਚ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ, ਜਿੱਥੇ ਯਾਤਰੀਆਂ ਦੀ ਸਹਾਇਤਾ ਲਈ ਸਟਾਫ ਤਾਇਨਾਤ ਕੀਤਾ ਗਿਆ ਹੈ¢
ਐਕਟਿਵਾ ਸਵਾਰ ਅÏਰਤ ਤੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚੇਨ ਝਪਟੀ
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)-ਸ਼ਹੀਦ ਉਧਮ ਸਿੰਘ ਨਗਰ ਵਿੱਚ ਐਕਟਿਵਾ ਉੱਤੇ ਜਾ ਰਹੀ ਇਕ ਅÏਰਤ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨੀ ਝਪਟ ਕੇ ਮੋਟਰਸਾਈਕਲ ਸਵਾਰ ਲੁਟੇਰੇ ਫਰਾਰ ਹੋ ਗਏ¢ ਪੀੜਤਾ ਅਨੀਤਾ ਅਗਰਵਾਲ ਵਾਸੀ ਰਾਜਾ ਗਾਰਡਨ ਵੱਲੋਂ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਹ ਅੱਜ ਸ਼ਾਮ ਆਪਣੇ ਕਿਸੇ ਕੰਮ ਜਾ ਰਹੀ ਸੀ ਜਦੋਂ ਉਹ ਸ਼ਹੀਦ ਊਧਮ ਸਿੰਘ ਨਗਰ ਵਿੱਚੋਂ ਨਿਕਲ ਰਹੀ ਸੀ ਤਾਂ ਪਿੱਛੋਂ ਮੋਟਰਸਾਈਕਲ ਉੱਤੇ ਆਏ ਦੋ ਲੁਟੇਰਿਆਂ ਨੇ ਉਸ ਦੇ ਗਲੇ ਵਿੱਚ ਪਾਈ ਕਰੀਬ ਦੋ ਲੱਖ ਰੁਪਏ ਕੀਮਤ ਦੀ ਸੋਨੇ ਦੀ ਚੇਨੀ ਝਪਟ ਲਈ ਅਤੇ ਮÏਕੇ ਤੋਂ ਫਰਾਰ ਹੋ ਗਏ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਖੁਰਾਕ ਸੁਰੱਖਿਆ ਟੀਮ ਵਲੋਂ ਸ਼ਹਿਰ 'ਚ ਸਪਲਾਈ ਕੀਤਾ ਜਾਣ ਵਾਲਾ 130 ਕਿੱਲੋ ਸ਼ੱਕੀ ਪਨੀਰ ਜ਼ਬਤ ਅਗਲੀ ਖ਼ਬਰ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਰਕੇ ਉਪਕਾਰ ਨਗਰ ਦੇ ਲੋਕਾਂ ਨੇ ਲਗਾਇਆ ਧਰਨਾ <br/>
Ad Position 24