17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੇ.ਪੀ.ਐੱਸ. ਲੋਹੀਆਂ ਨੇ ਖੋ-ਖੋ ਮੁਕਾਬਲਿਆਂ 'ਚ ਜਿੱਤਿਆ ਪਹਿਲਾ ਇਨਾਮ, ਟੀਮ ਸਕੂਲ ਵਲੋਂ ਸਨਮਾਨਿਤ <br/>

Ad Position 21
No active advertisement
ਜਲੰਧਰ ਪਬਲਿਕ ਸਕੂਲ, ਲੋਹੀਆਂ ਖਾਸ ਦੇ ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਐੱਮ.ਡੀ ਮੈਡਮ ਕੁਲਵਿੰਦਰ ਕੌਰ ਮਰੋਕ, ਪਿ੍ੰਸੀਪਲ ਤਿਲਕ ਰਾਜ ਅਰੋੜਾ ਅਤੇ ਪਿ੍ੰਸੀਪਲ ਸਰਬਜੀਤ ਕÏਰ ਅਤੇ ਹੋਰ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 17-10-2025
ਲੋਹੀਆਂ ਖਾਸ, 16 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਸਿੱਖਿਆ ਦੇ ਖੇਤਰ ਵਿੱਚ ਉਚਾਈਆਂ ਛੂਹ ਰਹੇ ਜਲੰਧਰ ਪਬਲਿਕ ਸਕੂਲ, ਲੋਹੀਆਂ ਖਾਸ ਟੀਮ ਨੇ ਖੇਡਾਂ ਦੇ ਮੁਕਾਬਲਿਆਂ ਵਿੱਚ ਵੀ ਮੱਲ੍ਹਾ ਮਾਰੀਆਂ ਹਨ | ਬੀਤੇ ਦਿਨੀਂ ਐਚ.ਐਮ. ਵੀ ਕਾਲਜ ਜਲੰਧਰ ਵਿਖੇ ਹੋਏ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਅੰਡਰ 19 ਖੋ-ਖੋ ਟੀਮ ਵੱਲੋਂ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਗਿਆ | ਇਸ ਖੇਡ ਮੁਕਾਬਲੇ ਦਾ ਆਯੋਜਨ ਸਪੋਰਟਸ ਪਰਮੋਸ਼ਨ ਐਸੋਸੀਏਸ਼ਨ ਆਫ ਇੰਡੀਆ ਦੁਆਰਾ ਐਚ.ਐਮ.ਵੀ. ਕਾਲਜ ਜਲੰਧਰ ਵਿਖੇ ਕੀਤਾ ਗਿਆ ਸੀ, ਜਿਸ ਵਿੱਚ ਨੈਸ਼ਨਲ ਪੱਧਰ ਤੇ ਕਈ ਰਾਜਾਂ ਦੀਆਂ ਟੀਮਾਂ ਵੱਲੋਂ ਹਿੱਸਾ ਲਿਆ ਗਿਆ | ਸਕੂਲ ਦੇ ਅਧਿਆਪਕ ਸਾਜਨ ਦੀ ਅਗਵਾਈ ਹੇਠ ਸਕੂਲ ਦੀ ਖੋ-ਖੋ ਦੀ ਟੀਮ ਨੇ ਉੱਤਰਾਖੰਡ, ਆਂਧਰਾ ਪ੍ਰਦੇਸ਼, ਤਮਿਲਨਾਡੂ ਆਦਿ ਰਾਜਾਂ ਦੀਆਂ ਖੋ-ਖੋ ਟੀਮਾਂ ਨੂੰ ਹਰਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਟਰਾਫ਼ੀ ਤੇ ਮੈਡਲ ਆਪਣੀ ਝੋਲੀ ਪਾਏ ਹਨ | ਸਕੂਲ ਪਹੁੰਚਣ 'ਤੇ ਇਹਨਾਂ ਵਿਦਿਆਰਥੀਆਂ ਦਾ ਸਕੂਲ ਦੇ ਐਮ.ਡੀ ਸਰਦਾਰ ਰਣਜੀਤ ਸਿੰਘ ਮਰੋਕ ਅਤੇ ਮੈਡਮ ਕੁਲਵਿੰਦਰ ਕÏਰ ਮਰੋਕ, ਪਿ੍ੰਸੀਪਲ ਤਿਲਕ ਰਾਜ ਅਰੋੜਾ ਅਤੇ ਪਿ੍ੰਸੀਪਲ ਸਰਬਜੀਤ ਕÏਰ ਅਤੇ ਹੋਰ ਅਧਿਆਪਕਾਂ ਵੱਲੋਂ ਵਿਸ਼ੇਸ਼ ਤÏਰ 'ਤੇ ਸਨਮਾਨ ਕੀਤਾ ਗਿਆ¢ | ਉਨ੍ਹਾਂ ਬੱਚਿਆਂ ਦੇ ਖੇਡ ਪ੍ਰਦਰਸ਼ਨ ਦੀ ਸਲਾਘਾ ਕਰਦਿਆਂ ਜੇਤੂ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੂਜੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਪੰਡੋਰੀ ਵਲੋਂ 'ਰੰਘਰੇਟਾ ਸੰਸਾਰ' ਮੈਗਜ਼ੀਨ ਅੰਕ ਸਤੰਬਰ-2025 ਜਥੇ. ਬਲਦੇਵ ਸਿੰਘ ਕਲਿਆਣ ਨੂੰ ਭੇਟ <br/> ਅਗਲੀ ਖ਼ਬਰ ਖੁਰਾਕ ਸੁਰੱਖਿਆ ਟੀਮ ਵਲੋਂ ਸ਼ਹਿਰ 'ਚ ਸਪਲਾਈ ਕੀਤਾ ਜਾਣ ਵਾਲਾ 130 ਕਿੱਲੋ ਸ਼ੱਕੀ ਪਨੀਰ ਜ਼ਬਤ
Ad Position 24