17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪ੍ਰੋ. ਨਵਦੀਪ ਕੌਰ ਨੇ ਲਾਇਲਪੁਰ ਖ਼ਾਲਸਾ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਲਾਇਲਪੁਰ ਖਾਲਸਾ ਕਾਲਜ ਦੀ ਨਵ-ਨਿਯੁਕਤ ਕਾਰਜਕਾਰੀ ਪਿ੍ੰਸੀਪਲ ਪ੍ਰੋ. ਨਵਦੀਪ ਕੌਰ ਨੂੰ ਵਧਾਈ ਦਿੰਦੇ ਹੋਏ ਸਰਦਾਰਨੀ ਬਲਬੀਰ ਕੌਰ ਤੇ ਹੋਰ | ਅਜੀਤ ਤਸਵੀਰ <br/> 17-10-2025
ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਲਾਇਲਪੁਰ ਖਾਲਸਾ ਕਾਲਜ ਵਿਖੇ ਇਕਨਾਮਿਕਸ ਵਿਭਾਗ ਦੀ ਮੁਖੀ ਪ੍ਰੋ. ਨਵਦੀਪ ਕੌਰ ਨੇ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ ਹੈ | ਸਿੱਖਿਆ ਦੇ ਖੇਤਰ 'ਤੇ ਖਾਸ ਤੌਰ 'ਤੇ ਉੱਤਰੀ ਭਾਰਤ ਦੀਆਂ ਵਿੱਦਿਅਕ ਸੰਸਥਾਵਾਂ 'ਚ ਪ੍ਰੋ. ਨਵਦੀਪ ਕੌਰ ਇਕ ਜਾਣਿਆ ਪਛਾਣਿਆ ਨਾਂ ਹੈ | ਉਨ੍ਹਾਂ ਨੇ ਅਧਿਆਪਨ ਦੇ ਨਾਲ-ਨਾਲ ਹੋਰ ਵੀ ਕਈ ਮਹੱਤਵਪੂਰਨ ਅਹੁਦਿਆਂ 'ਤੇ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਈਆਂ ਹਨ | ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਤੇ ਵਾਈਸ ਪ੍ਰੈਜੀਡੈਂਟ ਸ. ਦੀਪਇੰਦਰ ਸਿੰਘ ਪੁਰੇਵਾਲ ਨੇ ਵਿਸ਼ੇਸ਼ ਤੌਰ 'ਤੇ ਪ੍ਰੋ. ਨਵਦੀਪ ਕੌਰ ਪਿ੍ੰਸੀਪਲ ਬਣਨ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰੋ. ਨਵਦੀਪ ਕੌਰ ਨੇ ਸਰਦਾਰਨੀ ਬਲਬੀਰ ਕੌਰ ਦਾ ਉਨ੍ਹਾਂ ਉੱਪਰ ਵਿਸ਼ਵਾਸ ਪ੍ਰਗਟਾਉਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਉੱਤਰੀ ਭਾਰਤ ਦੀ ਇਸ ਪ੍ਰਮੁੱਖ ਸੰਸਥਾ ਦੀ ਸ਼ਾਨ ਨੂੰ ਬਣਾਈ ਰੱਖਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਪ੍ਰੋ. ਨਵਦੀਪ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਰਵਾਇਤੀ ਕੋਰਸਾਂ ਦੇ ਨਾਲ-ਨਾਲ ਨਵੇਂ ਕੋਰਸ ਵੀ ਲਿਆਂਦੇ ਜਾਣਗੇ ਤੇ ਵਿਦਿਆਰਥੀਆਂ ਨੂੰ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਵਿੱਦਿਆ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੇ ਵੀ ਪ੍ਰੋ. ਨਵਦੀਪ ਕੌਰ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਬੀਬੀ ਇਕਬਾਲ ਕੌਰ ਦੇ ਪੋਤਰੇ ਨਮਿਤ ਅੰਤਿਮ ਅਰਦਾਸ ਅੱਜ <br/> ਅਗਲੀ ਖ਼ਬਰ ਇੰਨੋਸੈਂਟ ਹਾਰਟਸ ਨੇ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਕਰਵਾਇਆ <br/>
Ad Position 24