17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਧਨੀ ਪਿੰਡ ਸਕੂਲ ਵਲੋਂ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਸਨਮਾਨਿਤ

Ad Position 21
No active advertisement
ਅਜੀਤ ਡੈਸਕ 17-10-2025
ਜੰਡਿਆਲਾ ਮੰਜਕੀ, 16 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਵਿੱਚ ਇੱਕ ਸਮਾਗਮ ਦੌਰਾਨ ਸਕੂਲ ਦੇ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਨੂੰ ਪਿਛਲੇ ਦੋ ਸਾਲਾਂ ਦੀ ਆਪਣੀ ਟਰਮ ਦੌਰਾਨ ਨਿਭਾਈਆਂ ਸੇਵਾਵਾਂ ਲਈ ਗ੍ਰਾਮ ਪੰਚਾਇਤ, ਪ੍ਰਬੰਧਕੀ ਕਮੇਟੀਆਂ ਅਤੇ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਨੇ ਕਿਹਾ ਕਿ ਇਹਨਾਂ ਬਤੌਰ ਚੇਅਰਮੈਨ ਸਕੂਲ ਦੀ ਬਿਹਤਰੀ ਅਤੇ ਵਿਕਾਸ ਦੇ ਸਾਰੇ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਵਡਮੁੱਲਾ ਸਾਥ ਅਤੇ ਸਹਿਯੋਗ ਦਿੱਤਾ ਹੈ | ਸਰਪੰਚ ਬਲਕਾਰ ਸਿੰਘ ਕੂਨਰ ਨੇ ਸਾਬਕਾ ਚੇਅਰਮੈਨ ਨੂੰ ਆਪਣਾ ਕੀਮਤੀ ਸਮਾਂ ਸਕੂਲ ਨੂੰ ਦੇ ਕੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤੇ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਨੇ ਸਕੂਲ ਨੂੰ 11000/- ਰੁਪਏ ਸਹਾਇਤਾ ਵਜੋਂ ਦਿੱਤੇ | ਮੌਜੂਦਾ ਚੇਅਰਮੈਨ ਮਨਜੀਤ ਕੌਰ, ਪ੍ਰਧਾਨ ਦਲਵੀਰ ਸਿੰਘ ਗੋਲਡੀ ਨੇਮ ਵੀ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਰਾਮ ਗੋਪਾਲ, ਤਰਸੇਮ ਲਾਲ ਪੰਚ, ਕਾਮਰੇਡ ਕੁਲਵੰਤ ਸਿੰਘ, ਰਿਸ਼ੀ ਕੁਮਾਰ, ਕੁਲਵੰਤ ਰਾਮ, ਬਲਵਿੰਦਰ ਕੌਰ, ਤੀਰਥ ਸਿੰਘ ਬਾਸੀ, ਮੁਨੀਸ਼ ਕੁਮਾਰ, ਜਸਵਿੰਦਰ ਸਾਂਪਲਾ, ਮੰਜੂ ਰਾਣੀ, ਸੀਮਾ ਦੇਵੀ, ਅੰਸ਼ੂ ਸੱਭਰਵਾਲ, ਸਰਬਜੀਤ ਕੌਰ, ਸਰੂਚੀ ਲੂਥਰਾ, ਸੁਖਵੀਰ ਕੌਰ ਅਤੇ ਰਜਨੀ ਸੂਦ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਦੇ ਸਮਾਜ ਸੇਵਕ ਰਾਜੂ ਦੇਵਗੁਣ ਦੀ ਮਾਤਾ ਨੂੰ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਕੰਬਾਈਨ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ, 2 ਔਰਤਾਂ ਸਮੇਤ 4 ਜਣੇ ਹੋਏ ਜ਼ਖ਼ਮੀ <br/>
Ad Position 24