17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੀ.ਡੀ.ਪੀ.ਓ. ਦਫ਼ਤਰ ਸ਼ਾਹਕੋਟ ਦੇ ਸੰਮਤੀ ਪਟਵਾਰੀ ਨੂੰ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ <br/>

Ad Position 21
No active advertisement
ਅਜੀਤ ਡੈਸਕ 17-10-2025
ਸ਼ਾਹਕੋਟ, 16 ਅਕਤੂੁਬਰ (ਸੁਖਦੀਪ ਸਿੰਘ)-ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ਾਹਕੋਟ ਵਿਖੇ ਸੇਵਾਵਾਂ ਦੇ ਰਹੇ ਸੰਮਤੀ ਪਟਵਾਰੀ ਮਨਜਿੰਦਰ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੈ | ਮਨਜਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਬੰਡਾਲਾ ਨੌ ਬੰਬ ਤਹਿਸੀਲ ਜ਼ੀਰਾ (ਫਿਰੋਜ਼ਪੁਰ) ਨੇ ਦੱਸਿਆ ਕਿ ਮੈਂ ਬੀ.ਡੀ.ਪੀ.ਓ. ਦਫ਼ਤਰ ਸ਼ਾਹਕੋਟ ਵਿਖੇ ਬਤੌਰ ਸੰਮਤੀ ਪਟਵਾਰੀ ਸੇਵਾਵਾਂ ਨਿਭਾਅ ਰਿਹਾ ਹਾਂ | ਬੀਤੀ 26 ਸਤੰਬਰ ਨੂੰ ਡਿਊਟੀ ਸਮੇਂ ਦੌਰਾਨ ਦੁਪਹਿਰ ਕਰੀਬ 12 ਵਜੇ ਕੋਈ ਅਣਪਛਾਤਾ ਵਿਅਕਤੀ ਮੈਨੂੰ ਫੋਨ ਕਰਕੇ ਗਾਲੀ-ਗਲੋਚ ਕਰਨ ਲੱਗ ਪਿਆ | ਉਸ ਨੇ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਉਸਨੇ ਦੱਸਿਆ ਕਿ ਜਿਸ ਦਿਨ ਤੋਂ ਮੈਨੂੰ ਫੋਨ ਆਇਆ ਹੈ, ਉਸ ਦਿਨ ਤੋਂ ਮੈਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹਾਂ | ਅਜਿਹੀ ਧਮਕੀ ਮਿਲਣ ਨਾਲ ਮੈਨੂੰ ਜਾਨੀ-ਮਾਲੀ ਨੁਕਸਾਨ ਦਾ ਡਰ ਹੈ | ਇਸ ਘਟਨਾ ਸੰਬੰਧੀ ਸ਼ਾਹਕੋਟ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਆਪਣੇ ਅਧਿਕਾਰੀ ਬੀ.ਡੀ.ਪੀ.ਓ. ਨੂੰ ਘਟਨਾ ਬਾਰੇ ਦੱਸਿਆ ਤਾਂ ਉਨ੍ਹਾਂ ਵੱਲੋਂ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪੁਲਿਸ ਨੂੰ ਕਾਰਵਾਈ ਕਰਨ ਲਈ ਲਿਖਤੀ ਭੇਜਿਆ ਗਿਆ | ਉਸਨੇ ਦੱਸਿਆ ਕਿ 2 ਹਫ਼ਤੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਸਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ) ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ <br/> ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਐਡ: ਕੋਹਾੜ ਦੀ ਮੌਜੂਦਗੀ 'ਚ 2000 ਏਕੜ ਕਣਕ ਬੀਜ ਤੇ 15 ਹਜ਼ਾਰ ਕੁਇੰਟਲ ਮੱਕੀ ਦੇ ਅਚਾਰ ਦੀਆਂ...
Ad Position 24