08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਨਾਬਾਲਗ ਲੜਕੇ ਨਾਲ ਬਦਫੈਲੀ ਦੇ ਮਾਮਲੇ 'ਚ 20 ਸਾਲ ਦੀ ਕੈਦ

Ad Position 21
No active advertisement
ਅਜੀਤ ਡੈਸਕ 18-10-2025
ਜਲੰਧਰ, 17 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਬਾਲਗ ਲੜਕੇ ਨਾਲ ਬਦਫੈਲੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਸ਼ੀਦ ਖ਼ਾਨ ਪੁੱਤਰ ਗ਼ਾਲਿਬ ਦੀਨ ਵਾਸੀ ਪੱਤੀ ਜੋਧਾ, ਬੰਡਾਲਾ, ਥਾਣਾ ਨੂਰਮਹਿਲ ਨੂੰ 20 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 30 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 10 ਅਗਸਤ 2023 ਨੂੰ ਥਾਣਾ ਨੂਰਮਹਿਲ ਵਿਖੇ ਪੀੜਤ ਬੱਚੇ ਦੀ ਮਾਂ ਦੀ ਸ਼ਿਕਾਇਤ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ ਤੇ ਇਸੇ ਮਾਮਲੇ 'ਚ ਅੱਜ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਕੈਦ ਦੀ ਸਜ਼ਾ ਹੁਕਮ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ .32 ਬੋਰ ਪਿਸਤੌਲ ਤੇ 4 ਜ਼ਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ 4 ਕਿੱਲੋ ਅਫ਼ੀਮ, 11 ਹਜ਼ਾਰ ਡਰੱਗ ਮਨੀ ਅਤੇ ਸਕਾਰਪੀਓ ਗੱਡੀ ਸਮੇਤ ਦੋ ਗਿ੍ਫ਼ਤਾਰ <br/>
Ad Position 24