08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

.32 ਬੋਰ ਪਿਸਤੌਲ ਤੇ 4 ਜ਼ਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 18-10-2025
ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)—ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਦੇ ਕਬਜ਼ੇ 'ਚੋਂ .32 ਬੋਰ ਦਾ ਪਿਸਤੌਲ ਤੇ 4 ਜ਼ਿੰਦਾ ਰੌਂਦ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸਾਗਰ ਮਸੀਹ ਉਰਫ਼ ਬਾਗੀ ਵਾਸੀ ਕਾਹਨੂੰਵਾਨ, ਗੁਰਦਾਸਪੁਰ ਵਜੋਂ ਦੱਸੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਜਾਂਚ) ਜੇਯੰਤ ਪੁਰੀ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਮੁਖੀ ਸੁਰਿੰਦਰ ਕੁਮਾਰ ਦੀ ਪੁਲਿਸ ਟੀਮ ਨੇ ਟ੍ਰਾਂਸਪੋਰਟ ਨਗਰ ਪੁਲ ਹੇਠਾਂ ਕਾਰਵਾਈ ਕਰਦੇ ਹੋਏ ਸਾਗਰ ਮਸੀਹ ਉਰਫ਼ ਬਾਗੀ ਦੇ ਕਬਜ਼ੇ 'ਚੋਂ ਗ਼ੈਰ-ਕਾਨੂੰਨੀ ਰੱਖੀ ਪਿਸਤੌਲ ਤੇ 4 ਜ਼ਿੰਦਾ ਰੌਂਦ ਬਰਾਮਦ ਕਰਕੇ, ਉਸ ਨੂੰ ਗਿ੍ਫ਼ਤਰ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਨੂੰ ਢਿੱਲ ਦੇਣ ਵਾਲੇ ਐੱਸ.ਐੱਸ.ਪੀ ਖ਼ਿਲਾਫ਼ ਹੋਵੇ ਕਾਰਵਾਈ-ਕੀਮਤੀ ਭਗਤ <br/> ਅਗਲੀ ਖ਼ਬਰ ਨਾਬਾਲਗ ਲੜਕੇ ਨਾਲ ਬਦਫੈਲੀ ਦੇ ਮਾਮਲੇ 'ਚ 20 ਸਾਲ ਦੀ ਕੈਦ
Ad Position 24