16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 22-10-2025
ਜਲੰਧਰ 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ 23 ਅਕਤੂਬਰ ਦਿਨ ਵੀਰਵਾਰ ਸ਼ਾਮ 6 ਵਜੇ ਤੋਂ 9.30 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਇਸ ਮੌਕੇ ਭਾਈ ਅਮਨਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਰਾਤ 8.30 ਤੋਂ 9.30 ਵਜੇ ਤੱਕ ਵਿਸ਼ੇਸ਼ ਤੌਰ 'ਤੇ ਕੀਰਤਨ ਦੀ ਹਾਜ਼ਰੀ ਭਰਨਗੇ, ਗਿਆਨੀ ਸਾਹਿਬ ਸਿੰਘ ਲਖਣਾ ਜਲੰਧਰ ਵਾਲੇ ਗੁਰ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਛੱਤ ਰਸਤੇ ਘਰ 'ਚ ਦਾਖ਼ਲ ਹੋ ਕੇ ਤੋੜੇ ਤਾਲੇ, ਲੱਖਾਂ ਦੀ ਨਕਦੀ ਅਤੇ ਕੀਮਤੀ ਸਾਮਾਨ ਚੋਰੀ <br/> ਅਗਲੀ ਖ਼ਬਰ ਦੀਵਾਲੀ ਕਰਕੇ ਸ਼ਹਿਰ ਵਿਚ 500 ਟਨ ਤੋਂ ਜ਼ਿਆਦਾ ਵਧਿਆ ਕੂੜਾ <br/>
Ad Position 24