28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਈ. ਡੀ. ਵਲੋਂ 12 ਜਾਇਦਾਦਾਂ ਜ਼ਬਤ

Ad Position 21
No active advertisement
ਅਜੀਤ ਡੈਸਕ 23-10-2025
ਜਲੰਧਰ, 22 ਅਕਤੂਬਰ (ਸ਼ਿਵ)-ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਵਲੋਂ ਵੱਡੀ ਕਾਰਵਾਈ ਕਰਦੇ ਹੋਈ ਮਨੀ ਲਾਂਡਰਿੰਗ ਰੋਕਥਾਮ ਐਕਟ ਦੀ ਉਲੰਘਣਾ ਦੇ ਮਾਮਲੇ ਵਿਚ ਮਾਈਨਿੰਗ ਦੇ ਦੋਸ਼ੀ ਬਲਜਿੰਦਰ ਸਿੰਘ ਉਰਫ਼ ਅਮਨ ਦੀਆਂ 12 ਅਚੱਲ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਕੀਤੀ ਹੈ | ਈ. ਡੀ. ਵਲੋਂ ਜਿਹੜੀ ਕਾਰਵਾਈ ਕੀਤੀ ਗਈ ਹੈ ਕਿ ਉਹ ਉਸ ਮਾਮਲੇ ਨਾਲ ਵੀ ਸਬੰਧਿਤ ਹੈ ਜਦੋਂ ਨੰਗਲ ਕੋਲ ਜਗਦੀਸ਼ ਭੋਲੇ ਦੀ ਇੱਕ ਜ਼ਬਤ ਕੀਤੀ ਗਈ ਜ਼ਮੀਨ ਨਾਲ ਵੀ ਸਬੰਧਿਤ ਹੈ ਜਦੋਂ ਉਸ ਵੇਲੇ ਇਸ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਕੀਤੀ ਗਈ ਸੀ ਤਾਂ ਇਹ ਮਾਮਲਾ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਸੀ | ਇੱਕ ਜਾਣਕਾਰੀ ਮੁਤਾਬਿਕ ਅਮਨ ਅਤੇ ਉਸ ਦੇ ਸਾਥੀਆਂ ਦੀਆਂ ਨੂਰਪੁਰ ਬੇਦੀ, ਨੰਗਲ ਅਤੇ ਮਾਛੀਵਾੜਾ ਵਿਚ ਇਹ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ | ਦੱਸਿਆ ਜਾਂਦਾ ਹੈ ਕਿ ਈ. ਡੀ. ਨੇ ਇਸ ਮਾਮਲੇ ਵਿਚ ਕਾਰਵਾਈ ਨੂੰ ਅੱਗੇ ਤੋਰਦੇ ਹੋਏ ਹੁਸ਼ਿਆਰਪੁਰ, ਲੁਧਿਆਣਾ, ਰੋਪੜ ਅਤੇ ਹੋਰ ਥਾਵਾਂ ਦੇ ਡੀ. ਸੀ., ਐਸ. ਡੀ. ਐਮ, ਸਬ-ਰਜਿਸਟਰਾਰ ਅਤੇ ਐਸ. ਐਸ. ਪੀ. ਨੂੰ ਲਿਖੇ ਪੱਤਰਾਂ ਵਿਚ ਉਨ੍ਹਾਂ ਨੂੰ 53 ਜਾਇਦਾਦਾਂ ਨੂੰ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਹ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਇੱਕ ਦਰਜਨ ਤੋਂ ਜ਼ਿਆਦਾ ਕੇਸ ਦਰਜ ਕੀਤੇ ਗਏ ਸਨ | ਇਨ੍ਹਾਂ ਵਿਚ ਖਾਣਾਂ ਅਤੇ ਖਣਿਜ ਐਕਟ ਅਧੀਨ 9 ਕੇਸ ਹਨ | ਉਨ੍ਹਾਂ ਨੇ ਜਾਅਲੀ ਪਰਚੀਆਂ ਅਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ | ਅਮਨ ਨੇ ਸਾਲ 2020 ਤੋਂ 2025 ਤੱਕ ਸਾਰੇ ਸਰੋਤਾਂ ਤੋਂ ਕਰੀਬ 68 ਲੱਖ
ਰੁਪਏ ਦੀ ਆਮਦਨ ਘੋਸ਼ਿਤ ਕੀਤੀ ਹੈ | ਈ. ਡੀ. ਮੁਤਾਬਿਕ ਗੈਰ ਕਾਨੂੰਨੀ ਮਾਈਨਿੰਗ ਤੋਂ ਕਮਾਏ ਕਾਲੇ ਧਨ ਦੀ ਵਰਤੋਂ ਕਰਕੇ 7-8 ਕਰੋੜ ਰੁਪਏ ਦੀਆਂ ਜਾਇਦਾਦਾਂ ਖ਼ਰੀਦੀਆਂ ਗਈਆਂ ਹਨ | ਦੋਸ਼ੀਆਂ 'ਤੇ ਆਮਦਨ ਕਰ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਮਾਮਲੇ ਵਿਚ 35 ਤੋਂ 40 ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ | ਈ. ਡੀ. ਵਲੋਂ ਇਸ ਮਾਮਲੇ ਵਿਚ ਹੋਰ ਜਾਣਕਾਰੀਆਂ ਪ੍ਰਾਪਤ ਕਰਨ ਲਈ ਗੰਭੀਰਤਾ ਨਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਆਉਂਦੇ ਦਿਨਾਂ ਵਿਚ ਹੋਰ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ ਪੀ ਪ੍ਰਾਇਮ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਮਨਕਰਨ ਸਿੰਘ ਪੁਲਿਸ ਮੁਕਾਬਲੇ 'ਚ ਹੋਇਆ ਜ਼ਖ਼ਮੀ-ਦੋ ਹੋਰ ਸਾਥੀ ਵੀ ਹਥਿਆਰਾਂ ਸਮੇਤ ਕ...
Ad Position 24