28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਐੱਸ ਪੀ ਪ੍ਰਾਇਮ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 23-10-2025
ਜਲੰਧਰ, 22 ਅਕਤੂਬਰ (ਪਵਨ ਖਰਬੰਦਾ)-ਐਸ.ਪੀ. ਪ੍ਰਾਇਮ ਸੀ.ਐਸ. ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ | ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਤਿਉਹਾਰ ਦਾ ਪੂਰਾ ਆਨੰਦ ਮਾਣਿਆ | ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਾਰਡ ਬਣਾਉਣ ਅਤੇ ਤਸਵੀਰ ਡਰਾਇੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਵੀਰਤਾ, ਏਕਤਾ, ਚੇਤਨਾ ਅਤੇ ਨਮਰੁਤਾ ਨੇ ਬੋਰਡ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ | ਸਕੂਲ ਦੀ ਚੇਅਰਪਰਸਨ ਸ੍ਰੀਮਤੀ ਐਸ.ਵਾਈ. ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਭੇਟ ਕੀਤੇ ਅਤੇ ਵਾਈਸ-ਚੇਅਰਪਰਸਨ ਸ੍ਰੀਮਤੀ ਕੇ. ਅਰੋੜਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਸਮਾਗਮਾਂ ਨਾਲ ਜਾਣੂ ਕਰਵਾਇਆ | ਸਕੂਲ ਦੀ ਪਿ੍ੰਸੀਪਲ ਮੈਡਮ ਸੁਤੀ ਸਿੰਮੀ ਨੇ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ | ਉਨ੍ਹਾਂ ਨੇ ਸਭ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ | ਸਕੂਲ ਦੀ ਵਾਈਸ ਪਿ੍ੰਸੀਪਲ ਸ੍ਰੀਮਤੀ ਅੰਜੂ ਅਤੇ ਸਟਾਫ ਮੈਂਬਰ ਇਸ ਮੌਕੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਦੇ ਮਾਮਲੇ 'ਚ ਸੁਣਵਾਈ ਅੱਜ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਈ. ਡੀ. ਵਲੋਂ 12 ਜਾਇਦਾਦਾਂ ਜ਼ਬਤ
Ad Position 24