28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/>

Ad Position 21
No active advertisement
ਮਲਸੀਆਂ 'ਚ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਦਾ ਸਨਮਾਨ ਕਰਦੀ ਪ੍ਰਬੰਧਕ ਕਮੇਟੀ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 23-10-2025
ਮਲਸੀਆਂ, 22 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਬਾਬਾ ਵਿਸ਼ਵਕਰਮਾ ਨੌਜਵਾਨ ਸਭਾ ਮਲਸੀਆਂ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮਲਸੀਆਂ ਵਿਖੇ ਕਲਾ ਦੇ ਸਿਰਜਣਹਾਰ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ 10ਵਾਂ ਸਾਲਾਨਾ ਸਮਾਗਮ ਐੱਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਵਾਚਕ ਭਾਈ ਮਾਨ ਸਿੰਘ ਹੈੱਡ ਗ੍ਰੰਥੀ ਗੁ: ਦਮਦਮਾ ਸਾਹਿਬ ਵਲੋਂ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਭਾਈ ਰਣਜੀਤ ਸਿੰਘ (ਮਲਸੀਆਂ ਵਾਲੇ) ਦੇ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਤੇ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਸਮੂਹ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਬਾਬਾ ਵਿਸ਼ਵਕਰਮਾ ਦੀ ਬਾਣੀ ਤੇ ਸਿੱਖਿਆਵਾਂ ਸਾਨੂੰ ਹੱਥੀਂ ਕੰਮ ਕਰਨ ਅਤੇ ਆਪਣੇ ਹੁਨਰ ਨਿਖਾਰਨ ਦੀ ਪ੍ਰੇਰਨਾ ਦਿੰਦੀਆਂ ਹਨ | ਇਸ ਮੌਕੇ ਮਨਜੀਤ ਸਿੰਘ ਸੈਂਹਬੀ, ਸੁਖਦੇਵ ਸਿੰਘ ਬੀਟਾ, ਬਲਵਿੰਦਰ ਸਿੰਘ ਸੈਂਹਬੀ, ਹਰਭਜਨ ਸਿੰਘ ਸੈਂਹਬੀ, ਮਨਦੀਪ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਸ਼ੇਰੋਵਾਲੀਆ, ਪਿੰਦਰ ਪੰਡੋਰੀ ਤੇ ਰਾਣਾ ਹਰਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੰਨੀਆਂ ਕਲਾਂ 'ਚ ਪਹਿਲਾ ਦੋਆਬਾ ਲੀਗ ਕਬੱਡੀ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ <br/>
Ad Position 24