28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਕੰਨੀਆਂ ਕਲਾਂ 'ਚ ਪਹਿਲਾ ਦੋਆਬਾ ਲੀਗ ਕਬੱਡੀ ਟੂਰਨਾਮੈਂਟ ਕਰਵਾਇਆ <br/>

Ad Position 21
No active advertisement
ਪਿੰਡ ਕੰਨੀਆਂ ਕਲਾਂ 'ਚ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਲੜਕੀਆਂ ਦੇ ਕਬੱਡੀ ਸ਼ੋਅ ਮੈਚ 'ਚੋਂ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਲਾਡੀ ਸ਼ੇਰੋਵਾਲੀਆ, ਐਡ: ਬਚਿੱਤਰ ਸਿੰਘ ਕੋਹਾੜ, ਜਥੇ: ਸੁਲੱਖਣ ਸਿੰਘ, ਸੁਰਿੰਦਰਜੀਤ ਸਿੰਘ ਚੱਠਾ, ਨਛੱਤਰ ਸਿੰਘ ਸੱਤੀ ਪਹਿਲਵਾਨ, ਜਗਤਾਰ ਸਿੰਘ ਤਾਰੀ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 23-10-2025
ਸ਼ਾਹਕੋਟ, 22 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਪਿੰਡ ਕੰਨੀਆਂ ਕਲਾਂ (ਸ਼ਾਹਕੋਟ) ਵਿਖੇ ਪ੍ਰਵਾਸੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਦੋਆਬਾ ਲੀਗ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਖੇਡ ਮੇਲੇ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਤੇ ਜਥੇ: ਸੁਲੱਖਣ ਸਿੰਘ ਸ਼ਾਹਕੋਟ ਸੂਬਾਈ ਆਗੂ ਅਕਾਲੀ ਦਲ (ਅੰਮਿ੍ਤਸਰ) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਕਬੱਡੀ ਦੇ ਮੁਕਾਬਲੇ ਸ਼ੁਰੂ ਕਰਵਾਏ | ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬੀਆਂ ਦੀ ਮਾਂ ਖੇਡ ਹੈ ਤੇ ਅਜਿਹੇ ਟੂਰਨਾਮੈਂਟ ਸਾਡੇ ਵਿਰਸੇ ਨੂੰ ਸੰਭਾਲਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਬਿੱਲਾ ਰਾਗੜਾ ਤੇ ਪੰਡੋਰੀ ਖ਼ਾਸ ਦੀ ਟੀਮ ਵਿਚ ਜ਼ਬਰਦਸਤ ਕਬੱਡੀ ਦਾ ਮੁਕਾਬਲਾ ਹੋਇਆ, ਜੋ ਬਹੁਤ ਹੀ ਫਸਵਾਂ ਰਿਹਾ | ਦੋਵਾਂ ਟੀਮਾਂ ਨੇ ਜਿੱਤ ਲਈ ਪੂਰਾ ਜ਼ੋਰ ਲਗਾਇਆ, ਪਰ ਬਿੱਲਾ ਰਾਗੜਾ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ 41 ਹਜ਼ਾਰ ਦਾ ਇਨਾਮ ਤੇ ਟਰਾਫ਼ੀ ਹਾਸਲ ਕੀਤੀ, ਜਦ ਕਿ ਪੰਡੋਰੀ ਖ਼ਾਸ ਦੀ ਟੀਮ ਨੂੰ 31 ਹਜ਼ਾਰ ਦਾ ਇਨਾਮ ਦਿੱਤਾ ਗਿਆ | ਇਸ ਮੌਕੇ ਪਿੰਡ ਪੱਧਰ ਦੇ ਕਾਫ਼ੀ ਮੈਚ ਕਰਵਾਏ ਗਏ, ਜਿਨ੍ਹਾਂ ਦਾ ਦਰਸ਼ਨਾਂ ਨੇ ਆਨੰਦ ਮਾਣਿਆ | ਇਸ ਤੋਂ ਇਲਾਵਾ ਲੜਕੀਆਂ ਦਾ ਕਬੱਡੀ ਸ਼ੋਅ ਮੈਚ ਕੰਨੀਆਂ ਕਲਾਂ ਦੀ ਟੀਮ ਤੇ ਤਲਵੰਡੀ ਸੰਘੇੜਾ ਦੀ ਟੀਮ ਦਰਮਿਆਨ ਕਰਵਾਇਆ ਗਿਆ, ਜਿਸ ਵਿਚ ਕੰਨੀਆਂ ਕਲਾਂ ਦੀ ਟੀਮ ਜੇਤੂ ਰਹੀ | ਇਸ ਮੌਕੇ ਵਿਧਾਇਕ ਸ਼ੇਰੋਵਾਲੀਆ, ਐਡ: ਬਚਿੱਤਰ ਸਿੰਘ ਕੋਹਾੜ ਤੇ ਜਥੇ: ਸੁਲੱਖਣ ਸਿੰਘ ਵਲੋਂ ਜੇਤੂ ਟੀਮਾਂ ਤੇ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜਦ ਕਿ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਨੰਬਰਦਾਰ ਨਛੱਤਰ ਸਿੰਘ ਸੱਤੀ ਪਹਿਲਵਾਨ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ., ਸੁਖਦੇਵ ਰਾਜ ਗਿੱਲ ਸਾਬਕਾ ਸਰਪੰਚ ਨੰਗਲ ਅੰਬੀਆਂ, ਬਲਵਿੰਦਰ ਸਿੰਘ ਚੱਠਾ ਯੂ.ਐੱਸ.ਏ., ਕੁਲਦੀਪ ਸਿੰਘ ਕੰਨੀਆਂ, ਲਖਵੀਰ ਸਿੰਘ ਲੱਖਾ, ਅਜੀਤ ਸਿੰਘ ਝੀਤਾ, ਬੱਗਾ ਪਹਿਲਵਾਨ, ਮਨਦੀਪ, ਅਮਰਜੀਤ ਸਿੰਘ, ਮਨਜਿੰਦਰ, ਭਿੰਦਾ, ਹਰੀ, ਦਰਸ਼ਨ, ਲੱਕੀ ਚੱਠਾ, ਬਿੱਕਾ ਕੰਨੀਆਂ, ਨਵਤੇਜ ਚੱਠਾ, ਲਾਡੀ ਕੰਨੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ ਅੰਮਿ੍ਤ ਬਾਣੀ ਸਤਿਗੁਰੂ ਰਵਿਦਾਸ ਜੀ ਦੇ ਸੰਪਟ ਪਾਠਾਂ ਦੇ ਜਾਪ ਕਰਵਾਏ <br/> ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/>
Ad Position 24