08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜਮਸ਼ੇਰ ਖਾਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 05-11-2025
ਜਮਸ਼ੇਰ ਖਾਸ, 4 ਨਵੰਬਰ (ਹਰਵਿੰਦਰ ਕੁਮਾਰ)-ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜਮਸ਼ੇਰ ਖਾਸ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਸੜਕ ਵਾਲਾ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਸੜਕ ਵਾਲਾ ਵਿਖੇ ਫੁੱਲਾਂ ਨਾਲ ਸ਼ਿੰਗਾਰੀ ਬੱਸ ਵਿਚ ਸੁਸ਼ੋਭਿਤ ਚਵਰ ਤਖ਼ਤ ਦੇ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਅੰਮਿ੍ਤ ਵੇਲੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਰਸਤਾ ਸਫਾਈ ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ | ਇਸ ਮÏਕੇ ਵੱਡੀ ਗਿਣਤੀ ਵਿਚ ਸੰਗਤਾਂ ਨਾਮ ਸਿਮਰਨ ਕਰਦੀਆਂ ਹੋਈਆਂ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਇਸ ਮÏਕੇ ਸੰਗਤਾਂ ਵਲੋਂ ਸੰਗਤਾਂ ਦੀ ਸੇਵਾ ਵਾਸਤੇ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਦੇ ਸਵਾਗਤ ਲਈ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ |
ਇਸ ਮÏਕੇ ਨਗਰ ਕੀਰਤਨ ਵਿਚ ਪੰਥ ਦੇ ਮਸ਼ਹੂਰ ਢਾਡੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਨੇ ਆਈ ਹੋਈ ਵਿਸ਼ਾਲ ਰੂਪੀ ਇਕੱਤਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਹ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਰਾਮ ਝਰੋਖਾ ਸਾਹਿਬ, ਗੁਰਦੁਆਰਾ ਰਾਮਗੜ੍ਹੀਆ ਜੰਝ ਘਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ (ਵਿਚਕਾਰਲਾ) ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਸਾਹਿਬ ਸੜਕ ਵਾਲਾ ਪਹੁੰਚ ਕੇ ਸਮਾਪਤ ਹੋਇਆ | ਇਸ ਮÏਕੇ ਤਾਰਾ ਸਿੰਘ ਵਾਲੀਆ,ਗੁਰਪ੍ਰੀਤ ਸਿੰਘ ਸ਼ੇਰਗਿਲ, ਲੰਬੜਦਾਰ ਇੰਦਰਜੀਤ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ ਮਾਨ, ਸਾਬਕਾ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ, ਸੁਰਿੰਦਰ ਸਿੰਘ, ਪੱਪੂ ਧਾਰੀਵਾਲ, ਚਰਨਜੀਤ ਸਿੰਘ, ਹਰਜੀਤ ਸਿੰਘ ਸ਼ੇਰਗਿੱਲ, ਬਿਕਰਮਜੀਤ ਸਿੰਘ ਵਿੱਕੀ, ਦਲਜੀਤ ਸਿੰਘ ਸੰਧੂ, ਅਮਰਜੀਤ ਸਿੰਘ, ਸਾਹਿਬ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹਰਪਿ੍ਆ ਨੇ ਅੰਤਰ ਕਾਲਜ ਜੂਡੋ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗਮਾ ਜਿੱਤਿਆ
Ad Position 24