08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਦੀਵਾਨ ਅਸਥਾਨ ਵਿਖੇ ਅੱਜ ਸਜਾਏ ਜਾਣਗੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਦੀਵਾਨ

Ad Position 21
No active advertisement
ਅਜੀਤ ਡੈਸਕ 05-11-2025
ਜਲੰਧਰ, 4 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ 5 ਨਵੰਬਰ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਅੰਮਿ੍ਤ ਵੇਲੇ ਤੋਂ ਦੁਪਹਿਰ 2 ਵਜੇ ਤੱਕ ਸਜਾਏ ਜਾਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਇਕਬਾਲ ਸਿੰਘ ਢੀਂਡਸਾ, ਨਿਰਮਲ ਸਿੰਘ ਬੇਦੀ, ਬੀਬੀ ਤਜਿੰਦਰ ਕੌਰ, ਬੀਬੀ ਪਰਮਿੰਦਰ ਕੌਰ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਸਜਾਏ ਜਾ ਰਹੇ ਇਨ੍ਹਾਂ ਦੀਵਾਨਾਂ ਅੰਦਰ ਨਿਤਨੇਮ, ਆਸਾ ਦੀ ਵਾਰ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਜੱਥਾ, ਇਸਤਰੀ ਕੀਰਤਨ ਸਤਿਸੰਗ ਸਭਾ ਤੇ ਬੀਬੀ ਜਸਵਿੰਦਰ ਕੌਰ ਗਾਖ਼ਲ ਵਾਲੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ ਅਤੇ ਸੰਗਤ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ | ਸ਼ਾਮ ਦੇ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਰਾਤ 8.30 ਵਜੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ | ਪ੍ਰਬੰਧਕਾਂ ਤੇ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਮੈਂਬਰਾਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਪੁੱਜਣ ਦੀ ਬੇਨਤੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਬੈਠੇ ਦਾ ਬਣਿਆ ਡਰਾਈਵਿੰਗ ਲਾਇਸੈਂਸ- ਏ. ਆਰ. ਟੀ. ਓ. ਵਲੋਂ ਜਾਂਚ ਸ਼ੁਰੂ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24