08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਵ. ਅਜੀਤ ਸਿੰਘ ਕੋਹਾੜ ਦੀ ਬਦੌਲਤ ਸ਼੍ਰੋਮਣੀ ਕਮੇਟੀ 'ਚ ਵੱਡਾ ਮਾਣ ਮਿਲਿਆ-ਜਥੇ: ਕਲਿਆਣ

Ad Position 21
No active advertisement
ਅਜੀਤ ਡੈਸਕ 05-11-2025
ਸ਼ਾਹਕੋਟ, 4 ਨਵੰਬਰ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ 'ਚ ਹਲਕਾ ਸ਼ਾਹਕੋਟ ਦੇ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ), ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ), ਗੁਰਦੁਆਰਾ ਬਾਉਲੀ ਸਾਹਿਬ ਡੱਲਾ ਤੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਨਤਮਸਤਕ ਹੋਏ, ਜਿਥੇ ਕਿ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਉਪਰੰਤ ਜਥੇ. ਕਲਿਆਣ ਸਵ. ਜਥੇ. ਅਜੀਤ ਸਿੰਘ ਕੋਹਾੜ ਸਾਬਕਾ ਮੰਤਰੀ ਪੰਜਾਬ ਦੀ ਯਾਦਗਾਰ ਪਿੰਡ ਕੋਹਾੜ ਖੁਰਦ ਵਿਖੇ ਪਹੁੰਚੇ, ਜਿਥੇ ਉਨ੍ਹਾਂ ਜਥੇ. ਕੋਹਾੜ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਉਨ੍ਹਾਂ ਦੇ ਪੁੱਤਰ ਨਾਇਬ ਸਿੰਘ ਕੋਹਾੜ ਸਾਬਕਾ ਐਮ. ਡੀ. ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨ ਕੀਤਾ ਅਤੇ ਕੋਹਾੜ ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਜਥੇ. ਕਲਿਆਣ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਜੋ ਵੱਡਾ ਮਾਣ-ਸਨਮਾਨ ਮਿਲਿਆ ਹੈ, ਉਹ ਜਥੇ. ਕੋਹਾੜ ਦੀ ਬਦੌਲਤ ਹੈ | ਜਥੇ. ਕੋਹਾੜ ਨੇ ਉਨ੍ਹਾਂ ਨੂੰ ਨਕੋਦਰ ਤੇ ਸ਼ਾਹਕੋਟ ਹਲਕੇ ਤੋਂ ਚੋਣ ਲੜਾਈ ਸੀ ਤੇ ਅੱਜ ਉਹ ਸ਼੍ਰੋਮਣੀ ਕਮੇਟੀ ਦੇ ਉੱਚ ਅਹੁੱਦੇ ਤੱਕ ਪਹੁੰਚੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪੋਪਲੀ, ਜਸਵੀਰ ਸਿੰਘ ਸਿੰਧੜ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਰਾਏਪੁਰ ਰਸੂਲਪੁਰ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ
Ad Position 24