08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਲਸੀਆਂ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 05-11-2025
ਮਲਸੀਆਂ, 4 ਨਵੰਬਰ (ਸੁਖਦੀਪ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਇਤਿਹਾਸਕ ਅਸਥਾਨ ਗੁਰਦੁਆਰਾ ਭਾਈ ਭਗੀਰਥ ਸਾਹਿਬ ਜੀ, ਪੱਤੀ ਆਕਲਪੁਰ (ਮਲਸੀਆਂ) ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ | ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਕੀਰਤਨ ਵਲੋਂ ਮਲਸੀਆਂ ਦੀਆਂ ਵੱਖ-ਵੱਖ ਪੱਤੀਆਂ ਦੀ ਪਰਿਕਰਮਾ ਕੀਤੀ ਗਈ | ਸੁੰਦਰ ਸਜੀ ਪਾਲਕੀ ਦੇ ਪਿੱਛੇ ਚੱਲ ਸੰਗਤਾਂ ਗੁਰਬਾਣੀ ਦਾ ਗੁਨਗਾਣ ਕਰ ਰਹੀਆਂ ਸਨ | ਵੱਖ-ਵੱਖ ਪੱਤੀਆਂ 'ਚ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ | ਸੰਗਤਾਂ ਲਈ ਵੱਖ-ਵੱਖ ਥਾਵਾਂ 'ਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਪਾਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਪੈਂਤੀ, ਮਾਸਟਰ ਤਾਰਾ ਸਿੰਘ, ਗੁਰਨਾਮ ਸਿੰਘ ਢਿੱਲੋਂ, ਨਰਿੰਦਰ ਸਿੰਘ ਫੌਰਮੈਨ, ਹੈੱਡਗ੍ਰੰਥੀ ਭਾਈ ਜਗਦੀਪ ਸਿੰਘ, ਨਿਰਮਲ ਸਿੰਘ ਸਰਾਭਾ, ਡਾ. ਹਰਵਿੰਦਰ ਸਿੰਘ ਨੰਢਾ, ਗੁਰਮੀਤ ਸਿੰਘ ਬੂਟਾ ਮੀਤ ਗ੍ਰੰਥੀ, ਰਾਜਵਿੰਦਰ ਸਿੰਘ ਰਾਜਾ, ਇੰਦਰਜੀਤ ਸਿੰਘ ਰਾਜਾ, ਅਮਰਜੀਤ ਸਿੰਘ ਢਿੱਲੋਂ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ 'ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24