08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਰਾਣਾ ਨੇ ਕੇਂਦਰੀ ਮੰਤਰੀ ਬਿੱਟੂ ਨਾਲ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 05-11-2025
ਸ਼ਾਹਕੋਟ, 4 ਨਵੰਬਰ (ਦਲਜੀਤ ਸਿੰਘ ਸਚਦੇਵਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਤਰਨ ਤਾਰਨ ਵਿਚ ਪਾਰਟੀ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਤਰਨ ਤਾਰਨ ਦੇ ਲੋਕ ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ 'ਤੇ ਮੋਹਰ ਲਗਾਉਣਗੇ | ਉਨ੍ਹਾਂ ਸਥਾਨਕ ਲੋਕਾਂ ਨੂੰ ਭਾਜਪਾ ਦੀ ਦੂਰ ਅੰਦੇਸ਼ੀ ਸੋਚ ਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਤਰਨ ਤਾਰਨ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲਾ ਖੇਤਰ ਹੈ, ਪਰ ਇਸ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਹੈ | ਉਨ੍ਹਾਂ ਕਿਹਾ ਕਿ ਅਸੀਂ ਕੇਵਲ ਸਥਾਨਕ ਵਿਕਾਸ ਦੀ ਗੱਲ ਨਹੀਂ ਕਰਦੇ, ਸਗੋਂ ਸਾਡਾ ਉਦੇਸ਼ ਤਰਨ ਤਾਰਨ ਨੂੰ ਕੇਂਦਰ ਦੀਆਂ ਵੱਡੀਆਂ ਯੋਜਨਾਵਾਂ ਨਾਲ ਜੋੜਨਾ ਹੈ | ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ | ਤਰਨ ਤਾਰਨ ਦੇ ਲੋਕ ਹਰਜੀਤ ਸਿੰਘ ਸੰਧੂ ਵਰਗੇ ਜ਼ਮੀਨੀ ਪੱਧਰ ਦੇ ਆਗੂ ਨੂੰ ਜਿਤਾਉਣ ਤਾਂ ਜੋ ਹਲਕੇ 'ਚ ਵਿਕਾਸ ਦੀ ਗਤੀ ਤੇਜ਼ ਹੋਵੇ | ਉਨ੍ਹਾਂ ਕਿਹਾ ਕਿ ਲੋਕ ਹੁਣ ਝੂਠੇ ਵਾਅਦਿਆਂ ਤੇ ਭਿ੍ਸ਼ਟਾਚਾਰ ਦੀ ਰਾਜਨੀਤੀ ਨੂੰ ਰੱਦ ਕਰ ਦੇਣਗੇ ਤੇ ਇਸ ਵਾਰ ਭਾਜਪਾ ਨੂੰ ਮੌਕਾ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਬੱਚਿਆਂ ਨੇ ਜ਼ਿਲ੍ਹੇ 'ਚ ਲਗਾਤਾਰ ਆਪਣੀ ਚੜ੍ਹਤ ਰੱਖੀ ਬਰਕਰਾਰ ਅਗਲੀ ਖ਼ਬਰ ਪਿੰਡ ਮਨਸੂਰਪੁਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ
Ad Position 24