17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 06-11-2025
ਚੁਗਿੱਟੀ/ਜੰਡੂ ਸਿੰਘਾ, 5 ਨਵੰਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗ ਕੇ ਜਨਮ ਮਰਨ ਦੇ ਚੱਕਰਵਿਊ ਤੋਂ ਬਚਿਆ ਜਾ ਸਕਦਾ ਹੈ¢ ਇਸ ਕਰਕੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜ਼ਿੰਦਗੀ ਦਾ ਅਧਾਰ ਬਣਾਇਆ ਜਾਣਾ ਚਾਹੀਦਾ ਹੈ¢ ਇਹ ਪ੍ਰਗਟਾਵਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਿੰਡ ਬੋਲੀਨਾ ਦੋਆਬਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਗੁਰਮਤਿ ਸਮਾਗਮ ਦÏਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਜਥੇਦਾਰ ਨੰਬਰਦਾਰ ਮੱਖਣ ਸਿੰਘ ਬੋਲੀਨਾ ਵਲੋਂ ਕੀਤਾ ਗਿਆ ¢ ਇਸ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਹੋਏ ਦੀਵਾਨ 'ਚ ਰਾਗੀ ਭਾਈ ਜਸਵਿੰਦਰ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ¢ ਇਸ ਦÏਰਾਨ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਆਪਣੇ ਸੰਬੋਧਨ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ¢ ਸਮਾਪਤੀ 'ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ¢ ਇਸ ਮÏਕੇ ਉਕਤ ਪਿੰਡ ਤੋਂ ਕਈ ਪਤਵੰਤੇ ਸੱਜਣ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਲੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ਾਹਪੁਰ ਕੰਢੀ ਡੈਮ ਦਾ ਉਦਘਾਟਨ <br/>
Ad Position 24