17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 06-11-2025
ਚੁਗਿੱਟੀ/ ਜੰਡੂ ਸਿੰਘਾ, 5 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਦਿਨ ਦੇ ਦੀਵਾਨ ਦÏਰਾਨ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਤੇ ਭਾਈ ਪ੍ਰਮਿੰਦਰ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ¢ ਇਸੇ ਤਰ੍ਹਾਂ ਰਾਤ ਦੇ ਦੀਵਾਨ ਵਿੱਚ ਉਕਤ ਤੋਂ ਇਲਾਵਾ ਢਾਡੀ ਭਾਈ ਲਛਮਣ ਸਿੰਘ ਦੇ ਜਥੇ ਵਲੋਂ ਹਾਜ਼ਰੀ ਲਗਵਾਈ ਗਈ ¢ ਇਸ ਮÏਕੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਦਾ ਮੁੱਖ ਮਨੋਰਥ ਇਹ ਹੈ ਕਿ ਆਪਾਂ ਉਨ੍ਹਾਂ ਵੱਲੋਂ ਦੱਸੇ ਗਏ ਰਾਹ 'ਤੇ ਚੱਲਕੇ ਭਗਤੀ ਕਰੀਏ¢ ਇਸ ਮÏਕੇ ਸਕੱਤਰ ਭਾਈ ਹਰਜਿੰਦਰ ਸਿੰਘ ਜੱਜ, ਸੇਵਾਦਾਰ ਹਰਸੁਰਿੰਦਰ ਸਿੰਘ, ਜਥੇਦਾਰ ਜਸਵੰਤ ਸਿੰਘ, ਕਸ਼ਮੀਰਾ ਸਿੰਘ ਰੰਧਾਵਾ, ਬਹਾਦਰ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਚਰਨ ਸਿੰਘ, ਸੁਖਚੈਨ ਸਿੰਘ,ਅਮਰੀਕ ਸਿੰਘ, ਸੰਤੋਖ ਸਿੰਘ, ਮੁਖਤਿਆਰ ਸਿੰਘ, ਗਿਆਨ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰਿੰਕੂ, ਰਘਬੀਰ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਸਿੰਘ, ਸੰਦੀਪ ਸਿੰਘ, ਭਾਜਪਾ ਆਗੂ ਕਿਰਨਦੀਪ ਸਿੰਘ ਰੰਧਾਵਾ, ਨੰਬਰਦਾਰ ਸੁਰਿੰਦਰ ਸਿੰਘ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਬਲਵੀਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਅਜੈ ਪ੍ਰਤਾਪ ਸਿੰਘ ਸਮੇਤ ਕਈ ਹੋਰ ਪ੍ਰਬੰਧਕ ਤੇ ਪਤਵੰਤੇ ਸੱਜਣ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਭਾਰਤੀ ਮੂਲ ਦੇ ਡੈਮੋਕ੍ਰੇਟ ਆਫਤਾਬ ਪੁਰੇਵਾਲ ਸਿਨਸਿਨਾਟੀ ਦੇ ਫਿਰ ਬਣੇ ਮੇਅਰ ਅਗਲੀ ਖ਼ਬਰ ਅਖੰਡ ਕੀਰਤਨੀ ਜਥੇ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਿਨਾ ਸਮਾਗਮ
Ad Position 24