17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਕਾਸ਼ ਪੁਰਬ ਮੌਕੇ ਨਿਤਿਨ ਕੋਹਲੀ ਵੱਖ-ਵੱਖ ਗੁਰੂ ਘਰਾਂ 'ਚ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 06-11-2025
ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ, ਜਿਨ੍ਹਾਂ 'ਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਬੜਿੰਗ), ਗੁਰਦੁਆਰਾ ਸੁਖਮਨੀ ਸੇਵਾ ਸੋਸਾਇਟੀ (ਗੁਰੁਨਾਨਕਪੁਰਾ ਵੈਸਟ), ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੋਸਾਇਟੀ (ਸ਼ਾਲੀਮਾਰ ਗਾਰਡਨ), ਗੁਰਦੁਆਰਾ ਨਿਊ ਦਸਮੇਸ਼ ਨਗਰ (ਰਾਮਾ ਮੰਡੀ) ਅਤੇ ਗੁਰਦੁਆਰਾ ਬੁੱਢਾ ਸਾਹਿਬ ਜੀ (ਨੈਸ਼ਨਲ ਐਵੇਨਿਊ) ਸ਼ਾਮਿਲ ਹਨ ਵਿਖੇ ਪੁੱਜ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ ¢ ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਰੀ ਮਨੁੱਖਤਾ ਲਈ ਪ੍ਰੇਰਨਾ ਹੈ ¢ ਉਨ੍ਹਾਂ ਵੱਲੋਂ ਦਿੱਤਾ ਗਿਆ ਸੱਚ, ਸਮਾਨਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਸਾਡੇ ਸਮਾਜ ਦੀ ਅਸਲ ਨੀਂਹ ਹੈ¢
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਦੂਜਿਆਂ ਦੀ ਸੇਵਾ ਕਰਨਾ ਸੱਚੀ ਪੂਜਾ ਹੈ ਅਤੇ ਸਮਾਜ ਵਿੱਚ ਨਫ਼ਰਤ ਨਹੀਂ, ਪਿਆਰ ਦਾ ਸੰਦੇਸ਼ ਫੈਲਾਉਣਾ ਸੱਚੀ ਸ਼ਰਧਾ ਹੈ ¢ ਇਸ ਮÏਕੇ ਉਨ੍ਹਾਂ ਸੰਗਤ ਦੇ ਨਾਲ ਬੈਠ ਕੀਰਤਨ ਸੁਣਿਆ ਅਤੇ ਅਰਦਾਸ 'ਚ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀਆਂ ਫਿਰਕੂ-ਫਾਸ਼ੀ ਨੀਤੀਆਂ ਖ਼ਿਲਾਫ ਲੋਕ ਲਾਮਬੰਦ ਹੋਣ-ਪਾਸਲਾ ਅਗਲੀ ਖ਼ਬਰ ਭਾਰਤੀ ਮੂਲ ਦੀ ਗਜ਼ਾਲਾ ਹਾਸ਼ਮੀ ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਬਣੀ
Ad Position 24