17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਾ ਨੌਜਵਾਨ ਅਤੇ ਔਰਤ 154 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-11-2025
• ਨਸ਼ੀਲੇ ਪਦਾਰਥ ਮੁਹੱਈਆ ਕਰਵਾਉਣ ਵਾਲਾ ਵੀ ਕੀਤਾ ਨਾਮਜ਼ਦ
ਜਲੰਧਰ, 5 ਨਵੰਬਰ (ਐੱਮ. ਐੱਸ. ਲੋਹੀਆ)-ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੌਜਵਾਨ ਅਤੇ ਔਰਤ ਦੇ ਕਬਜ਼ੇ 'ਚੋਂ 154 ਗ੍ਰਾਮ ਹੈਰੋਇਨ ਬਰਾਮਦ ਕਰਕੇ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਨ੍ਹਾਂ ਨੂੰ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨੂੰ ਵੀ ਪੁਲਿਸ ਨੇ ਨਾਮਜ਼ਦ ਕਰ ਲਿਆ ਹੈ, ਜਿਸ ਦੀ ਗਿ੍ਫ਼ਤਾਰੀ ਫਿਲਹਾਲ ਬਾਕੀ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸ਼ਿਵ ਸਿੰਘ ਉਰਫ਼ ਸ਼ਿਵਾ ਪੁੱਤਰ ਜਸਬੀਰ ਸਿੰਘ ਵਾਸੀ ਮਾਤਾ ਰਾਣੀ ਮੁਹੱਲਾ, ਬਾਬਾ ਬਕਾਲਾ ਸਾਹਿਬ, ਅੰਮਿ੍ਤਸਰ ਅਤੇ ਇੰਦਰਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਪੱਲਾ, ਮਹਿਤਾ, ਅੰਮਿ੍ਤਸਰ ਵਜੋਂ ਦੱਸੀ ਗਈ ਹੈ | ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੀਤੀ ਗਈ ਕਾਰਵਾਈ ਸੰਬੰਧੀ ਐਸ.ਪੀ. (ਜਾਂਚ) ਸਰਬਜੀਤ ਰਾਏ ਅਤੇ ਡੀ.ਐਸ.ਪੀ. (ਜਾਂਚ) ਇੰਦਰਜੀਤ ਸਿੰਘ ਸੈਣੀ ਨੇ ਜਾਣਕਾਰੀ ਦਿੱਤੀ ਕਿ ਸੀ.ਆਈ.ਏ. ਸਟਾਫ਼ ਮੁਖੀ ਪੁਸ਼ਪ ਬਾਲੀ ਦੀ ਅਗਵਾਈ ਹੇਠ ਐਸ.ਆਈ. ਨਿਰਮਲ ਸਿੰਘ ਦੀ ਪੁਲਿਸ ਪਾਰਟੀ ਨੇ ਦਿਆਲਪੁਰ ਨੇੜੇ ਕਾਰਵਾਈ ਕਰਦੇ ਹੋਏ ਸ਼ਿਵ ਸਿੰਘ ਉਰਫ਼ ਸ਼ਿਵਾ ਅਤੇ ਇੰਦਰਜੀਤ ਕੌਰ ਦੇ ਕਬਜ਼ੇ 'ਚੋਂ 154 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਪੀ. ਰਾਏ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਹ ਬਾਬਾ ਬਕਾਲਾ ਸਾਹਿਬ ਦੇ ਰਹਿਣ ਵਾਲੇ ਰਵੀ ਨਾਂਅ ਦੇ ਵਿਅਕਤੀ ਤੋਂ ਨਸ਼ੀਲੇ ਪਦਾਰਥ ਲਿਆ ਕੇ ਅੱਗੇ ਸਪਲਾਈ ਕਰਦੇ ਸਨ | ਉਨ੍ਹਾਂ ਕਿਹਾ ਕਿ ਰਵੀ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ, ਜਿਸ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ ਸ਼ਹਿਰੀ ਖੇਤਰਾਂ ਦੀ ਜਨਗਣਨਾ ਪ੍ਰੀ-ਟੈਸਟ ਦਾ ਉਦਘਾਟਨ ਅਗਲੀ ਖ਼ਬਰ ਐਲ. ਪੀ. ਯੂ. ਨੂੰ ਕਿਊ. ਐਸ. ਏਸ਼ੀਆ ਯੂਨੀਵਰਸਿਟੀ ਰੈਂਕਿੰਗ 'ਚ ਮਿਲਿਆ 187ਵਾਂ ਸਥਾਨ
Ad Position 24