17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 06-11-2025
ਜਲੰਧਰ, 5 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕਰਵਾਏ ਸਮਾਗਮ 'ਚ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ, ਅਰਬਨ ਅਸਟੇਟ ਦੇ ਬੱਚਿਆਂ ਅਤੇ ਬੀਬੀਆਂ ਤੋਂ ਇਲਾਵਾ ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਧਰਮਜੀਤ ਸਿੰਘ ਦੇ ਜਥਿਆਂ ਨੇ ਕੀਰਤਨ ਅਤੇ ਭਾਈ ਅਵਤਾਰ ਸਿੰਘ ਖੋਜੀ ਅਤੇ ਭਾਈ ਰਣਜੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਕਰਨਲ ਤੇਜਾ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਕੈਪਟਨ ਪੀ. ਐਸ. ਭੱਲਾ, ਸੁਖਪ੍ਰੀਤ ਸਿੰਘ, ਮਨਮੋਹਨ ਸਿੰਘ, ਪਰਮਿੰਦਰ ਸਿੰਘ ਖਰਬੰਦਾ, ਜੇ. ਐਸ. ਵਾਲੀਆ, ਰਜਿੰਦਰ ਸਿੰਘ ਭਾਟੀਆ, ਰਣਜੀਤ ਸਿੰਘ ਰਾਣਾ, ਸਿਮਰਪ੍ਰੀਤ ਸਿੰਘ ਢੀਂਗਰਾ, ਰਵਿੰਦਰ ਸਿੰਘ, ਕੁਲਵੰਤ ਸਿੰਘ ਪਨੂੰ, ਮਹਿੰਦਰ ਸਿੰਘ, ਕਮਾਂਡਰ ਬਲਵੀਰ ਸਿੰਘ, ਗੁਰਮੇਲ ਸਿੰਘ ਤੇ ਮੈਨੇਜਰ ਨਰਿੰਦਰ ਪਾਲ ਸਿੰਘ ਨੇ ਵੱਖ-ਵੱਖ ਸੇਵਾਵਾਂ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ | ਸਮਾਪਤੀ 'ਤੇ ਪ੍ਰਧਾਨ ਹਰਮਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਜੇ ਵਿਸ਼ੇਸ਼ ਦੀਵਾਨ, ਵੱਡੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਜਲੰਧਰ ਵਿਚ ਸ਼ਹਿਰੀ ਖੇਤਰਾਂ ਦੀ ਜਨਗਣਨਾ ਪ੍ਰੀ-ਟੈਸਟ ਦਾ ਉਦਘਾਟਨ
Ad Position 24