17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਜੇ ਵਿਸ਼ੇਸ਼ ਦੀਵਾਨ, ਵੱਡੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 06-11-2025
ਜਲੰਧਰ, 5 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਅੰਦਰ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ |
ਅੰਮਿ੍ਤ ਵੇਲੇ ਤੋਂ ਸਜਾਏ ਗਏ ਇਨ੍ਹਾਂ ਦੀਵਾਨਾਂ 'ਚ ਹਜ਼ੂਰੀ ਰਾਗੀ ਜਥਾ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਬੀਬੀ ਜਸਵਿੰਦਰ ਕੌਰ ਗਾਖ਼ਲ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਗੁਰੂ ਘਰ ਤੋਂ ਚੱਲ ਰਹੀਆਂ ਸੇਵਾਵਾਂ ਦੀ ਜਾਣਕਾਰੀ ਦਿੱਤੀ | ਪ੍ਰਬੰਧਕਾਂ ਨੇ ਸਮਾਗਮ 'ਚ ਆਈ ਸੰਗਤ ਅਤੇ ਲੰਗਰ ਲਈ ਸੇਵਾਵਾਂ ਨਿਭਾਉਣ ਵਾਲਿਆਂ ਦਾ ਧੰਨਵਾਦ ਕੀਤਾ | ਪ੍ਰਬੰਧਕਾਂ ਨੇ ਸੰਗਤ ਨੂੰ ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾਂ 'ਤੇ ਚੱਲ ਕੇ ਜੀਵਨ ਸਫ਼ਲ ਕਰਨ ਦਾ ਸੁਨੇਹਾ ਦਿੱਤਾ | ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸ਼ਾਮ ਦੇ ਦੀਵਾਨਾਂ 'ਚ ਕੀਰਤਨ, ਕਥਾ ਅਤੇ ਵਿਚਾਰਾਂ ਦੀ ਸਮਾਪਤੀ ਉਪਰੰਤ ਦੁੱਧ ਤੇ ਮਠਿਆਈ ਦੇ ਲੰਗਰ ਵਰਤਾਏ ਗਏ | ਇਸ ਮੌਕੇ ਆਤਿਸ਼ਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਗਿਆ | ਸਮਾਗਮ ਦੌਰਾਨ ਸੇਵਾ ਨਿਭਾਉਣ ਵਾਲੇ ਪਰਿਵਾਰਾਂ, ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ, ਦਸਮੇਸ਼ ਸੇਵਕ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਕਬਾਲ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਜਲੰਧਰ ਸ਼ਹਿਰੀ, ਮਨੋਰੰਜਨ ਕਾਲੀਆ ਸਾਬਕਾ ਕੈਬਨੇਟ ਮੰਤਰੀ, ਚੰਦਨ ਗਰੇਵਾਲ ਚੈਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ, ਅਸ਼ੀਸ਼ ਚੋਪੜਾ, ਦੀਪਕ ਖੋਸਲਾ (ਸਕੱਤਰ ਪੰਜਾਬ ਯੂਥ ਕਾਂਗਰਸ), ਨਿਰਮਲ ਸਿੰਘ ਬੇਦੀ, ਸੁਜਿੰਦਰ ਸਿੰਘ ਅਰੋੜਾ, ਹਰਮੋਹਿੰਦਰ ਸਿੰਘ, ਬਾਵਾ ਗਾਬਾ, ਮਿੱਠੂ ਸ਼ਰਮਾ, ਪਰਮਿੰਦਰ ਸਿੰਘ ਸੋਨੂੰ, ਗੁਰਨੀਤ ਸਿੰਘ, ਹਰਮਨਜੋਤ ਸਿੰਘ, ਅਨਮੋਲ ਸਿੰਘ, ਜਸਦੀਪ ਸਿੰਘ, ਭਵਰਾਜ ਸਿੰਘ, ਅਰਸ਼ਦੀਪ ਸਿੰਘ, ਗਗਨ ਸਿੰਘ, ਭਵਜੋਤ ਸਿੰਘ, ਮਨਕੀਰਤ ਸਿੰਘ, ਪ੍ਰਭਗੁਣ ਸਿੰਘ, ਹਰਮਨ ਮੱਕੜ, ਹਰਪ੍ਰੀਤ ਮਨੀ, ਅਜਮੇਰ ਸਿੰਘ, ਦੀਮੰਤਜੀਤ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਪੰਜਾਬ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24