17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਪੰਜਾਬ ਦਿਵਸ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 06-11-2025
ਕਪੂਰਥਲਾ, 5 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਸਾਹਮਣੇ ਆਰ.ਸੀ.ਐਫ. ਵਿਚ ਪੰਜਾਬ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਸਕੂਲ ਦੇ ਨਰਸਰੀ ਤੋਂ ਲੈ ਕੇ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਕਵਿਤਾ ਪਾਠ, 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਲੇਖ ਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਡਿਬੇਟ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ | ਮੁਕਾਬਲੇ ਵਿਚ ਲਾਲਾ ਲਾਜਪਤ ਰਾਏ ਹਾਊਸ ਦੀ ਸਿਮਰਨਪ੍ਰੀਤ ਕੌਰ ਪਹਿਲੇ, ਊਧਮ ਸਿੰਘ ਹਾਊਸ ਦੀ ਹਰਲੀਨ ਕੌਰ ਦੂਜੇ, ਭਗਤ ਸਿੰਘ ਹਾਊਸ ਦੀ ਅੰਸ਼ਪ੍ਰੀਤ ਕੌਰ ਤੀਜੇ, ਨੇਤਾ ਜੀ ਸੁਭਾਸ਼ ਚੰਦਰ ਹਾਊਸ ਦੀ ਕਰਮਜੋਤ ਕੌਰ ਚੌਥੇ ਸਥਾਨ 'ਤੇ ਰਹੀ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਥੰਮ੍ਹ ਜੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਜੇ ਵਿਸ਼ੇਸ਼ ਦੀਵਾਨ, ਵੱਡੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ
Ad Position 24