17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੀ. ਜੇ. ਐਮ. ਵਲੋਂ ਕਪੂਰਥਲਾ ਜੇਲ੍ਹ ਦਾ ਦੌਰਾ, ਕੈਂਪ ਕੋਰਟ ਲਗਾਈ

Ad Position 21
No active advertisement
ਅਜੀਤ ਡੈਸਕ 06-11-2025
ਜਲੰਧਰ, 5 ਨਵੰਬਰ (ਚੰਦੀਪ ਭੱਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਦੀ ਨਿਗਰਾਨੀ ਤਹਿਤ ਰਾਹੁਲ ਕੁਮਾਰ ਆਜ਼ਾਦ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਦਾ ਦੌਰਾ ਕੀਤਾ | ਇਸ ਮÏਕੇ ਉਨ੍ਹਾਂ ਨੇ ਹਵਾਲਾਤੀਆਂ ਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਿਟੀ ਐਕਟ ਤਹਿਤ ਹਵਾਲਾਤੀ ਤੇ ਕੈਦੀ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਹਨ | ਇਸ ਤਹਿਤ ਉਹ ਆਪਣੇ ਅਦਾਲਤੀ ਕੇਸਾਂ 'ਚ ਜ਼ਿਲ੍ਹਾ ਕਚਹਿਰੀ ਤੋਂ ਲੈ ਕੇ ਹਾਈ ਕੋਰਟ ਤੇ ਸੁਪਰੀਮ ਕੋਰਟ ਤੱਕ ਮੁਫਤ ਕਾਨੂੰਨੀ ਸਹਾਇਤਾ ਵਕੀਲ ਦੀਆਂ ਸੇਵਾਵਾਂ ਲੈ ਸਕਦੇ ਹਨ | ਇਸ ਮੌਕੇ ਕੈਂਪ ਕੋਰਟ ਦਾ ਵੀ ਆਯੋਜਨ ਕੀਤਾ, ਜਿਸ 'ਚ 5 ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ 'ਚ 05 ਕੇਸਾਂ ਵਿਚ 6 ਮੁਜਰਮਾਂ ਵਲੋਂ ਜੁਰਮ ਇਕਸਾਰ ਕਰਨ 'ਤੇ ਉਨ੍ਹਾਂ ਨੂੰ ਪਹਿਲਾਂ ਕੱਟੀ ਗਈ ਜੇਲ੍ਹ ਮੁਤਾਬਿਕ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ | ਇਸ ਮੌਕੇ ਹਰਪ੍ਰੀਤ ਸਿੰਘ ਐਡੀਸ਼ਨਲ ਸੁਪਰਡੈਂਟ ਕੇਂਦਰੀ ਜੇਲ੍ਹ, ਕਪੂਰਥਲਾ, ਕਿਰਪਾਲ ਸਿੰਘ ਸਹਾਇਕ ਸੁਪਰੀਟੈਂਡੈਂਟ ਜੇਲ੍ਹ, ਯੁਵਰਾਜ ਸਿੰਘ ਅਸਿਸਟੈਂਟ ਲੀਗਲ ਐਡ ਡਿਫੈਸ ਕਾਊਾਸਲ, ਜਗਨ ਨਾਥ, ਸੀਨੀਅਰ ਸਹਾਇਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ, ਮੈਡਮ ਅਨਮੋਲਜੀਤ ਕੌਰ ਸਰਕਾਰੀ ਵਕੀਲ, ਗੋਰਖ ਕੁਮਾਰ (ਸਟੈਨੋ) ਤੇ ਜੇਲ੍ਹ ਪ੍ਰਸ਼ਾਸਨ ਹਾਜ਼ਰ ਸੀ ¢
Ad Position 22
No active advertisement
ਪਿਛਲੀ ਖ਼ਬਰ ਰਾਮ ਮੂਰਤੀ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Ad Position 24